15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਚੋਣਾਂ ਦੇ ਮੱਦੇਨਜ਼ਰ ਰੋਪੜ ਪੁਲਿਸ ਸਖ਼ਤ, ਲਾਇਸੰਸੀ ਅਸਲ੍ਹਾ ਜਮ੍ਹਾ ਕਰਵਾਉਣ ਲਈ 2 ਦਿਨਾਂ ਦਾ ਅਲਟੀਮੇਟਮ

ਅਜੀਤ ਡੈਸਕ 12-05-2026
ਰੂਪਨਗਰ, 11 ਮਈ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਰੋਪੜ ਪੁਲਿਸ ਵਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲਾਇਸੰਸੀ ਅਸਲ੍ਹਾ ਧਾਰਕਾਂ ਨੂੰ ਅਗਲੇ ਦੋ ਦਿਨਾਂ ਅੰਦਰ ਆਪਣਾ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਥਾਣਾ ਸਿਟੀ ਰੋਪੜ ਦੇ ਐਸ.ਐਚ.ਓ. ਪਵਨ ਕੁਮਾਰ ਨੇ ਦੱਸਿਆ ਕਿ ਅਸਲ੍ਹਾ ਧਾਰਕ ਆਪਣੇ ਹਥਿਆਰ ਥਾਣਾ ਸਿਟੀ ਰੋਪੜ ਜਾਂ ਮਾਨਤਾ ਪ੍ਰਾਪਤ ਗੰਨ ਹਾਊਸਾਂ ਵਿਚ ਜਮ੍ਹਾ ਕਰਵਾ ਸਕਦੇ ਹਨ ਤੇ ਰਸੀਦ ਥਾਣੇ 'ਚ ਦੇਣੀ ਲਾਜ਼ਮੀ ਹੋਵੇਗੀ | ਉਨ੍ਹਾਂ ਕਿਹਾ ਕਿ ਚੋਣਾਂ ਨੂੰ ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ | ਸਮੇਂ ਸਿਰ ਅਸਲ੍ਹਾ ਜਮ੍ਹਾ ਨਾ ਕਰਵਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਮਰੀਜ਼ਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਕਰ ਰਹੀ ਪ੍ਰਦਾਨ-ਸਿਵਲ ਸਰਜਨ ਅਗਲੀ ਖ਼ਬਰ ਪਡਿਆਲਾ ਵਲੋਂ ਸ੍ਰੀ ਖਾਟੂ ਸ਼ਾਮ ਸੰਧਿਆ ਦਾ ਪੋਸਟਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।