15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਰੋਸ ਰੈਲੀ ਅੱਜ

ਅਜੀਤ ਡੈਸਕ 12-05-2026
ਘਨੌਲੀ, 11 ਮਈ (ਜਸਵੀਰ ਸਿੰਘ ਸੈਣੀ)-ਪਿਛਲੇ ਦਿਨ ਸਰਕਾਰ ਵਲੋਂ ਪਾਵਰ ਕਾਮ ਵਿਚ ਠੇਕੇ 'ਤੇ ਕੰਮ ਕਰਦੇ ਹੋਏ ਸੀ.ਐਚ.ਬੀ. ਕਾਮਿਆਂ ਨੂੰ ਤਾਂ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੇ ਰੋਲ 'ਚ ਲੈਣ ਦਾ ਫੈਸਲਾ ਕਰ ਲਿਆ ਹੈ ਤੇ ਉਹਨਾਂ ਨੇ ਬਕਾਇਦਾ ਇਸ ਸਬੰਧੀ ਲੈਟਰ ਵੀ ਜਾਰੀ ਕੀਤਾ ਹੈ ਪਰ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕੱਚੇ ਮੁਲਾਜ਼ਮਾਂ ਨੂੰ ਇਸ ਤੋਂ ਬਾਹਰ ਰੱਖ ਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਅੱਜ ਥਰਮਲ ਪਲਾਂਟ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ | ਮੁਲਾਜ਼ਮ ਆਗੂਆਂ ਨੇ ਕਿਹਾ ਕਿ 12 ਮਈ ਦਿਨ ਮੰਗਲਵਾਰ ਨੂੰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ 'ਤੇ ਰੋਸ ਰੈਲੀ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਇਸ ਵਿਚ ਸਾਰੇ ਕੱਚੇ ਮੁਲਾਜ਼ਮ ਸਵੇਰੇ 8 ਵਜੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/> ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।