15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕਰਮਚਾਰੀ ਦਲ ਪੰਜਾਬ ਵਲੋਂ ਇਕੱਤਰਤਾ <br/>

ਅਜੀਤ ਡੈਸਕ 12-05-2026
ਮੋਰਿੰਡਾ, 11 ਮਈ (ਤਰਲੋਚਨ ਸਿੰਘ ਕੰਗ)-ਕਰਮਚਾਰੀ ਦਲ ਪੰਜਾਬ ਵਲੋਂ ਇਕੱਤਰਤਾ ਕੀਤੀ ਗਈ ਜਿਸ ਵਿਚ ਬਲਜਿੰਦਰ ਸਿੰਘ ਕਜੌਲੀ ਨੂੰ ਜ਼ਿਲ੍ਹਾ ਮੋਹਾਲੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ | ਪ੍ਰੈੱਸ ਸਕੱਤਰ ਜਗਜੀਤ ਸਿੰਘ ਨੇ ਦੱਸਿਆ ਕਿ ਇਹ ਇਕੱਤਰਤਾ ਕੇਸਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਹਾਲੀ, ਸਤਨਾਮ ਸਿੰਘ ਕਜੌਲੀ ਸਕੱਤਰ ਜਨਰਲ ਪੰਜਾਬ, ਗੁਰਮੁੱਖ ਸਿੰਘ ਕਜੌਲੀ ਮੀਤ ਪ੍ਰਧਾਨ, ਅਸ਼ੋਕ ਕੁਮਾਰ ਜ਼ਿਲ੍ਹਾ ਪ੍ਰਧਾਨ ਸ੍ਰੀ ਫਤਿਹਗੜ੍ਹ ਸਾਹਿਬ ਤੇ ਪ੍ਰੈਸ ਸਕੱਤਰ ਜਗਜੀਤ ਸਿੰਘ ਦੀ ਅਗਵਾਈ ਹੇਠ ਹੋਈ | ਉਨ੍ਹਾਂ ਦੱਸਿਆ ਕਿ ਬਲਜਿੰਦਰ ਸਿੰਘ ਕਜੌਲੀ ਨੂੰ ਸਰਬ ਸੰਮਤੀ ਨਾਲ ਜ਼ਿਲ੍ਹਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਹਿੰਮਤ ਸਿੰਘ ਨੂੰ ਮੀਤ ਪ੍ਰਧਾਨ, ਕੁਲਵੰਤ ਸਿੰਘ ਨੂੰ ਮੋਹਾਲੀ ਪ੍ਰੋਪੋਗੰਡਾ ਸਕੱਤਰ, ਸੂਰਜ ਯਾਦਵ ਨੂੰ ਮੋਹਾਲੀ ਦਫਤਰ ਸਕੱਤਰ, ਪੰਕਜ ਆਨੰਦ ਨੂੰ ਵਰਕਿੰਗ ਮੈਂਬਰ ਅਤੇ ਅਵਤਾਰ ਸਿੰਘ ਨੂੰ ਪ੍ਰਬੰਧਕ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਸ਼ਾਂਤ ਮੱਟੂ ਮੋਰਿੰਡਾ, ਅਨਿਲ ਕੁਮਾਰ, ਸ਼ਿਵ ਕੁਮਾਰ, ਸੁਨੀਲ ਕੁਮਾਰ, ਰਾਜ ਕੁਮਾਰ, ਰਜਿੰਦਰ ਸਿੰਘ ਮੋਹਾਲੀ, ਗੁਰਪ੍ਰੀਤ ਸਿੰਘ ਅਮਰਾਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭੱਕੂਮਾਜਰਾ ਸਕੂਲ 'ਚ ਹੋਈ ਚਾਰ ਰੋਜ਼ਾ ਸਕਾਊਟ ਕੈਂਪ ਦੀ ਸ਼ੁਰੂਆਤ <br/> ਅਗਲੀ ਖ਼ਬਰ ਹਾਸ ਵਿਅੰਗ ਲੇਖਕ ਸਮਰਜੀਤ ਸਿੰਘ ਸ਼ੰਮੀ ਵਲੋਂ ਪਲਾਸਟਿਕ ਮੁਕਤ ਨੰਗਲ ਪ੍ਰੋਗਰਾਮ ਦੀ ਸ਼ਲਾਘਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।