15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੈਣੀ ਭਵਨ ਰੂਪਨਗਰ ਵਲੋਂ ਜਨਗਣਨਾ 'ਚ ਓ.ਬੀ.ਸੀ. ਕਾਲਮ ਸ਼ਾਮਿਲ ਕਰਨ ਦੀ ਮੰਗ <br/>

ਅਜੀਤ ਡੈਸਕ 12-05-2026
ਰੂਪਨਗਰ, 11 ਮਈ (ਸਤਨਾਮ ਸਿੰਘ ਸੱਤੀ)- ਸੈਣੀ ਭਵਨ ਰੂਪਨਗਰ ਵਿਚ ਅੱਜ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਸਾਲ 2026-27 ਵਿਚ ਹੋਣ ਵਾਲੀ ਜਨਗਣਨਾ 'ਚ ਹੋਰ ਪਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਨੂੰ ਨਜ਼ਰਅੰਦਾਜ਼ ਕਰਨ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ ਗਈ | ਮੀਟਿੰਗ 'ਚ ਹਾਜ਼ਰ ਸਮੂਹ ਟਰੱਸਟੀਜ਼ ਤੇ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਜਨਗਣਨਾ ਦੌਰਾਨ ਓ.ਬੀ.ਸੀ. ਵਰਗ ਲਈ ਵੱਖਰਾ ਕਾਲਮ ਸ਼ਾਮਲ ਕਰਨ ਦੀ ਜ਼ੋਰਦਾਰ ਮੰਗ ਕੀਤੀ | ਸੈਣੀ ਭਵਨ ਦੇ ਪ੍ਰਧਾਨ ਰਾਜਿੰਦਰ ਸਿੰਘ ਨੰਨੂਆਂ ਨੇ ਦੱਸਿਆ ਕਿ ਮੀਟਿੰਗ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ, ਰਾਸ਼ਟਰੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਉਣ ਦਾ ਫੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇ ਜਨਗਣਨਾ 'ਚ ਪਛੜੀਆਂ ਸ਼੍ਰੇਣੀਆਂ ਦੇ ਅੰਕੜੇ ਹੀ ਉਪਲਬਧ ਨਹੀਂ ਹੋਣਗੇ ਤਾਂ ਸਰਕਾਰ ਉਨ੍ਹਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਕਿਸ ਆਧਾਰ 'ਤੇ ਤਿਆਰ ਕਰੇਗੀ | ਉਨ੍ਹਾਂ ਕਿਹਾ ਕਿ ਜਨਗਣਨਾ 'ਚ ਪਛੜੀਆਂ ਸ਼੍ਰੇਣੀਆਂ ਨੂੰ ਨਜ਼ਰਅੰਦਾਜ਼ ਕਰਨ ਨਾਲ ਮੰਡਲ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੇਸ਼ ਦੀ ਲਗਭਗ 52 ਫ਼ੀਸਦੀ ਆਬਾਦੀ ਸਰਕਾਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝੀ ਰਹਿ ਸਕਦੀ ਹੈ | ਮੀਟਿੰਗ ਦੌਰਾਨ ਇਹ ਵੀ ਕਿਹਾ ਗਿਆ ਕਿ ਬਿਹਾਰ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਵਲੋਂ ਦੇਸ਼ 'ਚ ਜਾਤ ਆਧਾਰਿਤ ਜਨਗਣਨਾ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਹੋਣ ਸਮੇਂ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਲਈ ਤਾਂ ਕਾਲਮ ਸ਼ਾਮਲ ਕੀਤਾ ਗਿਆ ਹੈ ਜਦਕਿ ਓ.ਬੀ.ਸੀ. ਵਰਗ ਲਈ ਵੱਖਰਾ ਕਾਲਮ ਨਹੀਂ ਰੱਖਿਆ ਗਿਆ | ਸੈਣੀ ਭਵਨ ਰੂਪਨਗਰ ਵਲੋਂ ਪੰਜਾਬ ਦੀਆਂ ਸਮੂਹ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਜਨਗਣਨਾ 'ਚ ਓ.ਬੀ.ਸੀ. ਕਾਲਮ ਲਾਗੂ ਕਰਵਾਉਣ ਲਈ ਇਕਜੁੱਟ ਹੋ ਕੇ ਆਵਾਜ਼ ਉਠਾਈ ਜਾਵੇ | ਇਸ ਮੌਕੇ ਡਾ. ਅਜਮੇਰ ਸਿੰਘ ਤੰਬੜ, ਚੇਅਰਮੈਨ ਗੁਰਮੁੱਖ ਸਿੰਘ ਸੈਣੀ, ਵਾਈਸ ਚੇਅਰਮੈਨ ਰਾਮ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਸਕੱਤਰ ਰਾਜਿੰਦਰ ਸੈਣੀ, ਇੰਜੀਨੀਅਰ ਹਰਜੀਤ ਸਿੰਘ, ਡਾ. ਹਰਚਰਨ ਦਾਸ ਸੈਰ, ਬਹਾਦਰਜੀਤ ਸਿੰਘ, ਡਾ. ਜਸਵੰਤ ਕੌਰ, ਪਿ੍ੰਸੀਪਲ ਰਵਿੰਦਰ ਕੌਰ (ਰਿਟਾ.), ਜਗਦੇਵ ਸਿੰਘ, ਰਾਜਿੰਦਰ ਸਿੰਘ ਗਿਰਨ, ਦਵਿੰਦਰ ਸਿੰਘ ਜਟਾਣਾ, ਮਾਸਟਰ ਅਮਰਜੀਤ ਸਿੰਘ ਸੈਣੀ, ਪਿ੍ਤਪਾਲ ਸਿੰਘ, ਕੈਪਟਨ ਹਾਕਮ ਸਿੰਘ, ਸੁਰਿੰਦਰ ਸਿੰਘ ਤੇ ਮੈਨੇਜਰ ਹਰਦੀਪ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਦਾ ਮਾਮਲਾ 3 ਮੁੱਖ ਦੋਸ਼ੀ ਗਿ੍ਫ਼ਤਾਰ, 6 ਫਰਾਰ, ਰਾਈਫ਼ਲ ਬਰਾਮਦ <br/> ਅਗਲੀ ਖ਼ਬਰ ਭੱਕੂਮਾਜਰਾ ਸਕੂਲ 'ਚ ਹੋਈ ਚਾਰ ਰੋਜ਼ਾ ਸਕਾਊਟ ਕੈਂਪ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।