15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਨੰਗਲ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਸੁਖਵਿੰਦਰ ਸਿੰਘ ਵਿਸਕੀ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 12-05-2026
ਨੰਗਲ, 11 ਮਈ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਨਗਰ ਕੌਂਸਲ ਨੰਗਲ ਚੋਣਾਂ ਲਈ ਸੁਖਵਿੰਦਰ ਸਿੰਘ ਵਿਸਕੀ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਇਹ ਜਾਣਕਾਰੀ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਸਾਹਨੀ ਨੇ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਕਿਹਾ ਹੈ ਕਿ ਨਗਰ ਕੌਂਸਲ ਨੰਗਲ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਦੀਆਂ ਦਰਖਾਸਤਾਂ ਮੰਗ ਲਈਆਂ ਗਈਆਂ ਹਨ | ਸਾਹਨੀ ਨੇ ਕਿਹਾ ਕਿ ਅੱਜ ਸੁਖਵਿੰਦਰ ਸਿੰਘ ਵਿਸਕੀ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਦਫਤਰ 48 ਆਈ ਬਲਾਕ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਮੌਜੂਦ ਰਹਿਣਗੇ ਤੇ ਵੱਖ-ਵੱਖ ਵਾਰਡਾਂ ਤੋਂ ਕਾਂਗਰਸ ਪਾਰਟੀ ਦੀਆਂ ਟਿਕਟਾਂ ਦੇ ਚਾਹਵਾਨਾਂ ਕੋਲੋਂ ਅਰਜ਼ੀਆਂ ਲੈਣਗੇ | ਪ੍ਰਧਾਨ ਸੰਜੇ ਸਾਹਨੀ ਨੇ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸਾਬਕਾ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਦੀ ਯੋਗ ਅਗਵਾਈ ਹੇਠ ਨਗਰ ਕੌਂਸਲ ਚੋਣਾਂ ਲੜਨ ਲਈ ਪੂਰਨ ਤੌਰ 'ਤੇ ਤਿਆਰ ਬਰ ਤਿਆਰ ਹੈ ਤੇ ਸੰਪੂਰਨ ਬਹੁਮਤ ਨਾਲ ਨਗਰ ਕੌਂਸਲ ਨੰਗਲ ਉੱਤੇ ਮੁੜ ਕਾਬਜ ਹੋਵੇਗੀ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੌਂਸਲਰ ਸੁਰਿੰਦਰ ਪੰਮਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਨੇ ਲੰਬਿਤ ਸ਼ਿਕਾਇਤਾਂ ਸੰਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੱਦੀ <br/> ਅਗਲੀ ਖ਼ਬਰ 10ਵੀਂ ਦੇ ਨਤੀਜਿਆਂ 'ਚ ਰੂਪਨਗਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।