15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜ਼ਿਲ੍ਹਾ ਨੰਬਰਦਾਰਾ ਯੂਨੀਅਨ ਦੀ ਮੀਟਿੰਗ <br/>

ਅਜੀਤ ਡੈਸਕ 12-05-2026
ਰੂਪਨਗਰ, 11 ਮਈ (ਯਸ਼ਵੰਤ ਬੱਸੀ)- ਜ਼ਿਲ੍ਹਾ ਨੰਬਰਦਾਰਾ ਯੂਨੀਅਨ ਰੂਪਨਗਰ ਦੀ ਇਕੱਤਰਤਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਾਲ ਸਿੰਘ ਦੀ ਪ੍ਰਧਾਨਗੀ ਵਿਚ ਸਥਾਨਕ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਹੋਈ | ਮੀਟਿੰਗ ਵਿਚ ਨੰਬਰਦਾਰਾ ਯੂਨੀਅਨ ਦੇ ਹਾਜ਼ਰ ਮੈਂਬਰਾਂ ਨੇ ਅਗਲੇ ਮਹੀਨੇ ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਸੰਬੰਧੀ ਦੱਸਿਆ ਕਿ ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਚੜਮੜੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਯੂਨੀਅਨ ਨੇ ਸਰਕਾਰ ਪਾਸੋ ਮੰਗ ਕੀਤੀ ਕਿ ਨੰਬਰਦਾਰੀ ਭੱਤਾ 5000/-ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਕੀਤਾ ਜਾਵੇ ਤੇ ਜੇ ਆਧਾਰ ਕਾਰਡ 'ਚ ਕੋਈ ਤਬਦੀਲੀ ਕੀਤੀ ਜਾਂਣੀ ਹੈ ਕਿ ਉਸ ਵਿਚ ਨੰਬਰਦਾਰਾਂ ਦੇ ਹਸਤਾਖਰ ਦਾ ਕਾਲਮ ਵੀ ਬਣਾਇਆ ਜਾਵੇ | ਇਸ ਮੌਕੇ ਜਸਵੰਤ ਸਿੰਘ ਦਬੁਰਜੀ, ਸੰਦੀਪ ਸੈਣੀ, ਮਨਮੋਹਨ ਸਿੰਘ, ਹਰੀ ਕਿ੍ਸ਼ਨ, ਪ੍ਰੇਮ ਸਿੰਘ, ਨਰਿੰਦਰਪਾਲ ਸਿੰਘ, ਰਵਿੰਦਰ ਸਿੰਘ, ਇਕਬਾਲ ਸਿੰਘ, ਗੁਰਮੀਤ ਸਿੰਘ, ਤੀਰਥ ਸਿੰਘ, ਹਰਬੰਤ ਸਿੰਘ, ਰਦਜੀਤ ਸਿੰਘ, ਹਰੀ ਸਿੰਘ, ਹਰਿੰਦਰ ਸਿੰਘ, ਸਿਕੰਦਰ ਸਿੰਘ, ਸੁਰਜੀਤ ਸਿੰਘ, ਮਨਜਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸਿਵਲ ਸਰਜਨ ਦਫ਼ਤਰ ਵਿਖੇ ਸਵੈ-ਗਣਨਾ ਸੰਬੰਧੀ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਅਗਲੀ ਖ਼ਬਰ ਆਰ.ਬੀ.ਯੂ. ਵਲੋਂ ਪੰਜ ਦਿਨਾਂ ਪਲੇਸਮੈਂਟ ਤਿਆਰੀ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।