25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਕੰਨਿਆ ਸਕੂਲ ਤਖਤਗੜ੍ਹ ਦੀ ਦਸਵੀਂ ਦੀ ਮੈਰਿਟ 'ਚ ਆਈ ਸੀਰਤ ਕੌਰ ਦਾ ਕੀਤਾ ਸਨਮਾਨ

ਸਰਕਾਰੀ ਕੰਨਿਆ ਸੀ.ਸੈ.ਸਕੂਲ ਤਖਤਗੜ੍ਹ ਦੀ ਮੈਰਿਟ ਵਿਚ ਆਈ ਸੀਰਤ ਕੌਰ ਤੇ ਹੋਰਨਾਂ ਅੱਵਲ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਡਾ.ਪਰਮਜੀਤ ਕੌਰ ਤੇ ਹੋਰ ਸਟਾਫ਼ | ਤਸਵੀਰ : ਹਰਦੀਪ ਸਿੰਘ ਢੀਂਡਸਾ <br/> 13-05-2026
ਨੂਰਪੁਰ ਬੇਦੀ, 12 ਮਈ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੀ ਵਿਦਿਆਰਥਣ ਸੀਰਤ ਕੌਰ ਪੁੱਤਰੀ ਗਿਆਨ ਚੰਦ ਸਮੇਤ ਹੋਰ ਅੱਵਲ ਆਈਆਂ ਵਿਦਿਆਰਥਣਾਂ ਨੂੰ ਅੱਜ ਸਕੂਲ ਦੀ ਕਾ.ਪਿ੍ੰਸੀਪਲ ਡਾ.ਪਰਮਜੀਤ ਕੌਰ ਅਤੇ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੀਰਤ ਕੌਰ ਨੇ 625/650 ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 20ਵਾਂ ਸਥਾਨ ਹਾਸਲ ਕਰਕੇ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ | ਜਾਣਕਾਰੀ ਦਿੰਦਿਆਂ ਡਾ.ਪਰਮਜੀਤ ਕੌਰ ਰਾਏਪੁਰ ਨੇ ਦੱਸਿਆ ਕਿ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੀ ਵਿਦਿਆਰਥਣ ਇਸ਼ਮੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 623 ਅਤੇ ਸਹਿਜਪ੍ਰੀਤ ਕੌਰ ਪੁੱਤਰੀ ਮੱਖਣ ਸਿੰਘ ਨੇ 606 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥਣਾਂ ਦੀ ਕਰੜੀ ਮਿਹਨਤ ਸਦਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਉਨ੍ਹਾਂ ਨੇ ਮੈਰਿਟ ਵਿਚ ਆਈ ਸੀਰਤ ਕੌਰ ਸਮੇਤ ਸਮੂਹ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਸੀਰਤ ਕੌਰ ਨੇ ਕਿਹਾ ਕਿ ਇਹਨਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਉਸ ਦੀ ਮੈਰਿਟ ਆਈ ਹੈ | ਇਸ ਮੌਕੇ ਲੈਕਚਰਾਰ ਮਨਜੀਤ ਸਿੰਘ, ਲੈਕਚਰਾਰ ਸਤਨਾਮ ਸਿੰਘ, ਲੈਕ.ਹਰਕਮਲ ਸਿੰਘ, ਲੈਕ.ਪੁਨੀਤ ਕੁਮਾਰ, ਮਾ.ਅਨਿਲ ਕੁਮਾਰ, ਮਾ.ਸਤਵੀਰ ਸਿੰਘ, ਰੋਹਿਤ ਸ਼ਰਮਾ, ਰਜਨੀ ਬਾਲਾ, ਹਰਪ੍ਰੀਤ ਕੌਰ, ਸੁਖਜਿੰਦਰ ਕੌਰ, ਰਮਨਜੀਤ ਕੌਰ, ਰਾਜਵਿੰਦਰ ਕੌਰ, ਕਮਲਜੀਤ ਕੌਰ, ਜਸਵੀਰ ਕੌਰ, ਦਵਿੰਦਰ ਕੌਰ ਲੈਕ, ਸੰਦੀਪ ਕੌਰ ਮਾਤਾ ਅਤੇ ਹੋਰ ਸਟਾਫ਼ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
ਪੰਜਾਬ ਬਧਿਰ ਵਿਦਿਆਲਾ ਦਾ ਨਤੀਜਾ ਰਿਹਾ ਸ਼ਾਨਦਾਰ
ਰੂਪਨਗਰ,12 ਮਈ (ਯਸ਼ਵੰਤ ਬੱਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜਿਆਂ ਵਿਚ ਸ਼ਾਮਪੁਰਾ ਵਿਖੇ ਚੱਲ ਰਹੇ ਦਿਵਿਆਂਗ ਬੱਚਿਆਂ ਦੇ ਪੰਜਾਬ ਬਧਿਰ ਵਿਦਿਆਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ਼੍ਰੀਮਤੀ ਨੀਲਮ ਦੱਤਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 567, ਤਨਪ੍ਰੀਤ ਸਿੰਘ ਨੇ 550 ਅਤੇ ਮਾਨਸ ਧਰਵਾਲ ਨੇ ਵੀ 550 ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ |
ਪਿਛਲੀ ਖ਼ਬਰ ਵਿਸ਼ਵਕਰਮਾ ਆਦਰਸ਼ ਵਿਦਿਆਲਿਆ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 20 ਕੁਇੰਟਲ ਸਰੀਆ ਚੋਰੀ ਕਰਨ ਦੇ ਦੋਸ਼ ਹੇਠ ਕੰਪਨੀ ਦੇ 2 ਕਰਮਚਾਰੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।