14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਭਾਕਿਯੂ ਰਾਜੇਵਾਲ ਵਲੋਂ ਕਾਰਜਕਾਰੀ ਇੰਜੀਨੀਅਰ ਕੁਰਾਲੀ ਨੂੰ ਮੰਗ ਪੱਤਰ <br/>

ਅਜੀਤ ਡੈਸਕ 14-05-2026
ਮੋਰਿੰਡਾ, 13 ਮਈ (ਤਰਲੋਚਨ ਸਿੰਘ ਕੰਗ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਕਿਸਾਨਾਂ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਕੁਰਾਲੀ ਨੂੰ ਮਿਲਿਆ ਜਿਸ 'ਚ ਉਨ੍ਹਾਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਬਿਜਲੀ ਸਪਲਾਈ ਟੇਢੇ ਖੰਭਿਆਂ ਤੇ ਹੋਰ ਬਿਜਲੀ ਵਿਭਾਗ ਨਾਲ ਸਬੰਧਿਤ ਇੱਕ ਮੰਗ ਪੱਤਰ ਦਿੱਤਾ ਗਿਆ | ਬਹਾਦਰ ਸਿੰਘ ਢੰਗਰਾਲੀ ਨੇ ਦੱਸਿਆ ਕਿ ਮੋਰਿੰਡਾ ਇਲਾਕੇ ਵਿਚ ਬਿਜਲੀ ਦਾ ਪ੍ਰਬੰਧ ਕਾਫ਼ੀ ਮਾੜਾ ਹੈ, ਇਸ ਨੂੰ ਠੀਕ-ਠਾਕ ਕਰਨ ਦੀ ਜ਼ਰੂਰਤ ਹੈ | ਮੰਗ ਪੱਤਰ ਵਿਚ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਅੱਜ ਕੱਲ੍ਹ ਖੇਤ ਖ਼ਾਲੀ ਹੋਣ ਕਾਰਨ ਬਿਜਲੀ ਵਿਭਾਗ ਨੂੰ ਜੋ ਤਾਰਾਂ ਢਿੱਲੀਆਂ ਹਨ, ਉਨ੍ਹਾਂ ਨੂੰ ਕੱਸਿਆ ਜਾਵੇ | ਕੁੱਝ ਬਿਜਲੀ ਦੀਆਂ ਲਾਈਨਾਂ ਬੇਕਾਰ ਖੜੀਆਂ ਹਨ, ਉਨ੍ਹਾਂ ਨੂੰ ਪੁੱਟਿਆ ਜਾਵੇ | ਕਈ ਥਾਈਾ ਜੋ ਖੰਭੇ ਟੇਢੇ ਹਨ, ਉਨ੍ਹਾਂ ਨੂੰ ਸਿੱਧਾ ਕੀਤਾ ਜਾਵੇ | ਕਈ ਘਰਾਂ ਦੇ
ਉੱਪਰੋਂ ਜੋ ਤਾਰਾਂ ਲੰਘਦੀਆਂ ਹਨ, ਉਨ੍ਹਾਂ ਨੂੰ ਹਟਾਇਆ ਜਾਵੇ | ਆਉਣ ਵਾਲੇ ਜੀਰੀ ਦੇ ਸੀਜ਼ਨ ਵਿਚ ਬਿਜਲੀ ਦੀ ਸਪਲਾਈ 10 ਘੰਟੇ ਨਿਰੰਤਰ ਦਿੱਤੀ ਜਾਵੇ | ਇਸ ਮੌਕੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਸੁਖਦੀਪ ਸਿੰਘ ਭੰਗੂ, ਪਰਮਜੀਤ ਸਿੰਘ ਅਮਰਾਲੀ, ਅਵਤਾਰ ਸਿੰਘ ਸਰਹਾਣਾ, ਅਮਰ ਸਿੰਘ ਕਲਾਰਾਂ, ਸੁਰਜੀਤ ਸਿੰਘ ਅਮਰਾਲੀ, ਰਣਜੀਤ ਸਿੰਘ ਕਲਾਰਾਂ, ਬਲਦੀਪ ਸਿੰਘ ਸੰਗਤਪੁਰਾ, ਮਨਜਿੰਦਰ ਸਿੰਘ ਬਿੱਟਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।