14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਵਿਸ਼ਵ ਮਾਂ ਦਿਵਸ ਮਨਾਇਆ <br/>

ਅਜੀਤ ਡੈਸਕ 14-05-2026
ਸ੍ਰੀ ਅਨੰਦਪੁਰ ਸਾਹਿਬ, 13 ਮਈ (ਜੇ.ਐਸ. ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਵਿਸ਼ਵ ਮਾਂ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਾਇਮਰੀ ਵਿਭਾਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦੀਆਂ ਮਾਵਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਮਾਵਾਂ ਲਈ ਸੰਗੀਤਕ ਖੇਡਾਂ, ਨਾਚ ਤੇ ਹੋਰ ਗਤੀਵਿਧੀਆਂ ਪੇਸ਼ ਕੀਤੀ ਗਈਆਂ | ਸਮਾਗਮ 'ਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ |
ਇਸ ਮੌਕੇ ਸਕੂਲ ਮੁਖੀ ਪਿ੍ੰ. ਗੁਰਿੰਦਰ ਕੌਰ ਕਪੂਰ ਨੇ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਗੁਰੂ ਹੁੰਦੀ ਹੈ ਤੇ ਉਸ ਦੇ ਸੰਸਕਾਰ ਹੀ ਬੱਚੇ ਦੇ ਚੰਗੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਦੇ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸਿਮਤ ਨਹੀਂ ਹੁੰਦੀ, ਸਗੋਂ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਤੇ ਪਰਿਵਾਰਕ ਸੰਸਕਾਰ ਪੈਦਾ ਕਰਨਾ ਵੀ ਸਕੂਲ ਦਾ ਮੁੱਖ ਉਦੇਸ਼ ਹੈ | ਸਮਾਗਮ ਦੌਰਾਨ ਆਸ਼ੂ ਤੇ ਜਸਪ੍ਰੀਤ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਖ਼ੂਬੀ ਨਿਭਾਈ |

ਪਿਛਲੀ ਖ਼ਬਰ ਮਹਿੰਦਰ ਕੌਰ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨੰਗਲ ਬਾਈ ਸਾਈਕਲ ਦੀ ਟੀਮ ਵਲੋਂ ਐੱਸ.ਐੱਸ.ਪੀ. ਰੂਪਨਗਰ ਨਾਲ 'ਭਾਖੜਾ ਰਾਈਡ 2.0' ਸੰਬੰਧੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।