28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡੀ.ਏ.ਵੀ. ਸਕੂਲ ਤਖ਼ਤਗੜ੍ਹ ਦੇ ਬਾਰ੍ਹਵੀਂ ਕਲਾਸ 'ਚੋਂ ਅੱਵਲ ਆਏ ਵਿਦਿਆਰਥੀ ਸਨਮਾਨਿਤ <br/>

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀਆਂ ਬਾਰ੍ਹਵੀਂ ਸਾਇੰਸ ਗਰੁੱਪ ਵਿਚੋਂ ਅੱਵਲ ਆਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਪਿ੍ੰ. ਹਰਦੀਪ ਸਿੰਘ ਤੇ ਨਾਲ ਸਟਾਫ਼ | ਤਸਵੀਰ: ਰਾਜੇਸ਼ ਚੌਧਰੀ <br/> 15-05-2026
ਨੂਰਪੁਰ ਬੇਦੀ, 14 ਮਈ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਕੁੜੀਆਂ ਨੇ ਹਾਸਲ ਕੀਤੀਆਂ ਹਨ | ਸਕੂਲ ਦੀਆਂ ਬਾਰ੍ਹਵੀਂ ਸਾਇੰਸ ਤੇ ਆਰਟਸ ਗਰੁੱਪ ਵਿਚ ਅੱਵਲ ਆਏ ਵਿਦਿਆਰਥੀਆਂ ਦਾ ਸਕੂਲ ਪਿ੍ੰਸੀਪਲ ਹਰਦੀਪ ਸਿੰਘ ਤੇ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਸਾਇੰਸ ਗਰੁੱਪ ਵਿਚ ਮਨਪ੍ਰੀਤ ਕੌਰ ਪੁੱਤਰੀ ਮਨਜੀਤ ਕੌਰ ਨੇ 86.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਕੋਮਲ ਪੁੱਤਰੀ ਨਰੇਸ਼ ਕੁਮਾਰ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਜਾ ਤੇ ਸ਼ਿ੍ਸ਼ਟੀ ਪੁੱਤਰੀ ਰਵੀ ਜੋਸਫ ਨੇ 84.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਹਨਾਂ ਦੱਸਿਆ ਕਿ ਸਕੂਲ ਦੇ ਕੁੱਲ 54 ਵਿਦਿਆਰਥੀਆਂ ਨੇ ਬਾਰ੍ਹਵੀ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚ ਕੋਈ ਵੀ ਵਿਦਿਆਰਥੀ ਫੇਲ੍ਹ ਨਹੀਂ ਹੋਇਆ ਤੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਇਸ ਮੌਕੇ ਸਕੂਲ ਦੇ ਅਧਿਆਪਕ ਹਰੀਸ਼ ਸੋਨੀ, ਹਰਸ਼ਰਨ ਸਿੰਘ ਰਾਣਾ, ਮੈਡਮ ਸੁਨੀਤਾ ਦਵੇਦੀ, ਕਲਾਸ ਇੰਚਾਰਜ ਮੈਡਮ ਕੋਮਲ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮੈਡਮ ਅਮਰਿੰਦਰ ਕੌਰ, ਮੈਡਮ ਸੁਮਨ ਦੇਵੀ, ਮੈਡਮ ਵੀਨਾ ਕੁਮਾਰੀ ਤੇ ਹੋਰਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਪਾਸ ਹੋਣ ਦੀ ਵਧਾਈ ਦਿੱਤੀ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦਾ ਅੱਠਵੀ, ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ |

ਪਿਛਲੀ ਖ਼ਬਰ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।