26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

ਅਜੀਤ ਡੈਸਕ 15-05-2026
ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ, ਅੱਜ ਸਕੂਲ ਵਿਖੇ 80 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੇ ਜਮਾਤ ਇੰਚਾਰਜਾਂ ਨੂੰ ਪਿ੍ੰਸੀਪਲ ਜਗਤਾਰ ਸਿੰਘ ਲੌਂਗੀਆ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ | ਮਾ:ਗੁਰਪ੍ਰੀਤ ਸਿੰਘ ਹੀਰਾ ਨੇ ਦੱਸਿਆ ਕਿ ਕੁੱਲ 89 ਵਿਦਿਆਰਥਣਾਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿਚ ਬੈਠੀਆਂ ਸਨ ਤੇ ਸਾਰੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਲੈ ਕੇ ਪਾਸ ਹੋਣ ਵਿਚ ਸਫਲਤਾ ਹਾਸਿਲ ਕੀਤੀ ਹੈ | ਸੰਬੋਧਨ ਕਰਦਿਆਂ ਪਿ੍ੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲਗਾਤਾਰ ਮਿਹਨਤ ਵੀ ਵਿਦਿਆਰਥੀਆਂ ਨੂੰ ਵੱਡੀਆਂ ਪ੍ਰਾਪਤੀਆਂ ਕਰਨ ਦੇ ਯੋਗ ਬਣਾਉਂਦੀ ਹੈ | ਇਸ ਮੌਕੇ ਸੰਸਥਾ ਦੀਆਂ ਵੀਹ ਵਿਦਿਆਰਥਣਾਂ ਨੂੰ 80 ਫ਼ੀਸਦੀ ਤੋਂ ਵੱਧ ਅੰਕ ਲੈਣ ਲਈ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਚਾਰਜ ਅਧਿਆਪਕਾਂ ਰਣਵੀਰ ਕੌਰ, ਨਿਰਮਲ ਕੌਰ, ਅਮਨਦੀਪ ਕੌਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਗ੍ਰੀਨਵੇਜ ਸਕੂਲ ਰੁੜਕੀ ਹੀਰਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਡੀ.ਏ.ਵੀ. ਸਕੂਲ ਤਖ਼ਤਗੜ੍ਹ ਦੇ ਬਾਰ੍ਹਵੀਂ ਕਲਾਸ 'ਚੋਂ ਅੱਵਲ ਆਏ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।