26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗ੍ਰੀਨਵੇਜ ਸਕੂਲ ਰੁੜਕੀ ਹੀਰਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/>

ਅਜੀਤ ਡੈਸਕ 15-05-2026
ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)- ਗ੍ਰੀਨਵੇਜ ਸਕੂਲ ਰੁੜਕੀ ਹੀਰਾਂ ਵਿਖੇ ਸਵੇਰ ਦੀ ਸਭਾ ਦੌਰਾਨ ਸੀ. ਬੀ. ਐਸ. ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਅਧਿਆਪਕ ਬਲਤੇਜ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ | ਸਾਰੇ ਗਰੁੱਪਾਂ ਦੇ ਵਿਦਿਆਰਥੀਆਂ ਨੇ ਚੰਗੀ ਕਾਰਗੁਜ਼ਾਰੀ ਦਿਖਾਉਂਦੇ ਹੋਏ ਚੰਗੇ ਅੰਕ ਪ੍ਰਾਪਤ ਕੀਤੇ | ਸੁਮਨਪ੍ਰੀਤ ਕੌਰ ਨੇ 87 ਫ਼ੀਸਦੀ ਅੰਕਾਂ ਨਾਲ ਪਹਿਲਾ, ਪਰਮੀਤ ਸਿੰਘ ਨੇ 82 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਗੁਰਸ਼ਰਨ ਸਿੰਘ ਨੇ 78 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਮੱਲ੍ਹੀ ਨੇ ਬੱਚਿਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਪਾਸ ਹੋਏ ਬੱਚਿਆਂ ਨੂੰ ਆਉਣ ਵਾਲੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਰਿਟਾਇਰਡ ਫਲਾਈਟ ਲੈਫ਼ਟੀਨੈਂਟ ਚੇਅਰਮੈਨ ਗੁਰਮੁੱਖ ਸਿੰਘ ਮੱਲ੍ਹੀ, ਸਹਿਮਨਜੀਤ ਸਿੰਘ ਮੱਲ੍ਹੀ (ਡਾਇਰੈਕਟਰ), ਸਰਬਜੀਤ ਕੌਰ ਮੱਲ੍ਹੀ (ਡਾਇਰੈਕਟਰ), ਵਾਈਸ ਪਿ੍ੰਸੀਪਲ ਸ੍ਰੀਮਤੀ ਨੀਸ਼ਾ ਠਾਕੁਰ, ਬਲਤੇਜ ਸਿੰਘ, ਵਰਸ਼ਾ ਸੇਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਜ਼ਦੂਰ ਵਿਰੋਧੀ ਲੇਬਰ ਕੋਡਾਂ ਦੀਆਂ ਕਾਪੀਆਂ ਫ਼ੂਕ ਕੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।