ਸ੍ਰੀ ਅਨੰਦਪੁਰ ਸਾਹਿਬ, 14 ਮਈ (ਜੇ ਐਸ ਨਿੱਕੂਵਾਲ)- ਇਲਾਕੇ ਦੀ ਨਾਮਵਰ ਸੰਸਥਾ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸੀ.ਬੀ.ਐਸ.ਈ. ਦੀ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲ੍ਹਾਂ ਮਾਰੀਆਂ ਹਨ | ਇਸ ਸੰਬੰਧੀ ਪਿ੍ੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੇ ਕਾਮਰਸ ਵਿਭਾਗ ਵਿਚ ਸਕੂਲ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ 95.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕੁਨਾਲ ਮਲਿਕ ਨੇ 90 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਗਗਨਦੀਪ ਸਿੰਘ ਤੇ ਬਿਕਰਮਜੀਤ ਸਿੰਘ ਨੇ 88 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਮੈਡੀਕਲ ਵਿਭਾਗ ਵਿਚ ਨਰਿੰਦਰ ਕੌਰ ਨੇ 93 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਦਿਵਿਆ ਨੇ 90.4 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਸਾਰਾਹ ਖ਼ਾਨ ਨੇ 89 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਵਿਭਾਗ ਵਿਚ ਅੰਜਨੀ ਧੀਮਾਨ ਨੇ 92 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਬਲਜੀਤ ਕੌਰ ਤੇ ਅਰਸ਼ਦੀਪ ਕੌਰ ਨੇ 91.2 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਜਦੋਂਕਿ ਮਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਨਾਨ-ਮੈਡੀਕਲ ਵਿਭਾਗ ਵਿਚ ਮੰਨਤ ਨੇ 87 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਕੁਲਵੰਸ਼ ਨਾਇਰ ਤੇ ਨਵਨੀਤ ਕੌਰ ਨੇ 85 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਜਦੋਂਕਿ ਨਵਜੋਤ ਸੈਣੀ ਨੇ 83 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੁਖਮਿੰਦਰ ਸਿੰਘ ਵਿੱਦਿਆ ਸਕੱਤਰ, ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਦੀ ਸੁਚੱਜੀ ਅਗਵਾਈ 'ਚ ਸਕੂਲ ਪੜਾਅ ਦਰ ਪੜਾਅ ਨਵੀਆਂ ਮੱਲਾਂ ਮਾਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਹਮੇਸ਼ਾ ਇਹੀ ਟੀਚਾ ਰਿਹਾ ਹੈ ਕਿ ਵਿਦਿਆਰਥੀ ਵਧੀਆ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ |