ਸ੍ਰੀ ਅਨੰਦਪੁਰ ਸਾਹਿਬ, 14 ਮਈ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ 12ਵੀਂ ਜਮਾਤ ਦੇ ਇਮਤਿਹਾਨ ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਚਲਾਇਆ ਜਾ ਰਿਹਾ ਬਰਿੱਜ ਕੋਰਸ ਦੇ 11ਵੇਂ ਦਿਨ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਅਤੇ ਕਿੱਤੇ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਡਾ. ਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਇਤਿਹਾਸ ਨੂੰ ਮੌਜੂਦਾ ਸਮੇਂ ਤੇ ਭਵਿੱਖ ਨਾਲ ਜੋੜ ਕੇ ਸਮਝਾਇਆ ਗਿਆ | ਡਾ. ਗੁਰਪ੍ਰੀਤ ਕੌਰ ਰੇਖੀ ਨੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਜਾਗਰੂਕ ਕਰਦਿਆਂ ਅੰਗਰੇਜ਼ੀ ਵਿਸ਼ੇ ਦੀ ਅਜੋਕੇ ਸਮੇਂ ਵਿਚ ਮਹੱਤਤਾ ਸਬੰਧੀ ਦੱਸਿਆ | ਇਸ ਤਰ੍ਹਾਂ ਕੰਪਿਊਟਰ ਵਿਗਿਆਨ ਵਿਭਾਗ ਦੇ ਪ੍ਰੋ. ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਕੰਪਿਊਟਰ ਵਿਸ਼ੇ ਵਿਚ 'ਸਮਾਰਟ ਪ੍ਰੇਜ਼ੈਂਟੇਸ਼ਨ' ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ 250 ਤੋਂ ਵੱਧ ਵਿਦਿਆਰਥੀ ਵਲੋਂ ਭਾਗ ਲਿਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਬਰਿੱਜ ਕੋਰਸ ਪ੍ਰਤੀ ਵਿਦਿਆਰਥੀਆਂ ਵਿਚ ਵਧ ਰਹੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਵਿਦਿਆਰਥੀ ਇਸ ਤਰ੍ਹਾਂ ਦੇ ਕੋਰਸਾਂ ਨਾਲ ਜੁੜਦੇ ਹਨ, ਉਹ ਜ਼ਿੰਦਗੀ ਵਿਚ ਨਿਸ਼ਚਿਤ ਤੌਰ 'ਤੇ ਉੱਚੇ ਮੁਕਾਮ ਹਾਸਲ ਕਰਦੇ ਹਨ | 14ਆਰਪੀਆਰ48