26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਰਦਮਸ਼ੁਮਾਰੀ 2027 ਪਹਿਲੇ ਪੜਾਅ 'ਚ ਘਰਾਂ ਦੀ ਗਿਣਤੀ ਤੇ ਹਾਊਸਿੰਗ ਸੈਂਸਸ ਨੂੰ ਹੋਵੇਗੀ ਤਰਜੀਹ - ਸੰਦੀਪ ਕੁਮਾਰ <br/>

ਅਜੀਤ ਡੈਸਕ 15-05-2026
ਸ੍ਰੀ ਅਨੰਦਪੁਰ ਸਾਹਿਬ, 14 ਮਈ (ਕਰਨੈਲ ਸਿੰਘ)- ਮਰਦਮਸ਼ੁਮਾਰੀ 2027 ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ | ਇਸੇ ਤਹਿਤ ਤਹਿਸੀਲਦਾਰ ਤੇ ਚਾਰਜ ਅਫਸਰ ਸੰਦੀਪ ਕੁਮਾਰ ਵਲੋਂ ਅੱਜ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਤੋਂ ਮਰਦਮਸ਼ੁਮਾਰੀ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ | ਇਸ ਮੌਕੇ ਉਨ੍ਹ ਾਂ ਨੇ ਸਟਾਫ਼ ਨੂੰ ਆਪਣੀਆਂ ਡਿਊਟੀਆਂ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਹਰ ਕਰਮਚਾਰੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਿਆ ਜਾ ਸਕੇ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਟੀਮਾਂ ਨੂੰ ਲੋੜੀਂਦੀ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਧੁਨਿਕ ਤਰੀਕਿਆਂ ਨਾਲ ਅੰਕੜੇ ਇਕੱਠੇ ਕਰਨ ਲਈ ਤਿਆਰ ਕੀਤਾ ਗਿਆ ਹੈ | ਚਾਰਜ ਅਫਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਮਰਦਮਸ਼ੁਮਾਰੀ 2027 ਦੇ ਪਹਿਲੇ ਚਰਨ 'ਚ ਘਰਾਂ ਦੀ ਗਿਣਤੀ ਤੇ ਹਾਊਸਿੰਗ ਸੈਂਸਸ ਨੂੰ ਖਾਸ ਤੌਰ 'ਤੇ ਤਰਜੀਹ ਦਿੱਤੀ ਜਾਵੇਗੀ | ਇਸ ਦੌਰਾਨ ਹਰ ਘਰ ਦੀ ਬੁਨਿਆਦੀ ਜਾਣਕਾਰੀ, ਰਹਿਣ ਦੀਆਂ ਸਹੂਲਤਾਂ ਤੇ ਮਕਾਨ ਦੀ ਸਥਿਤੀ ਬਾਰੇ ਡਾਟਾ ਇਕੱਠਾ ਕੀਤਾ ਜਾਵੇਗਾ, ਜੋ ਭਵਿੱਖ ਦੀਆਂ ਸਰਕਾਰੀ ਯੋਜਨਾਵਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਰਦਮਸ਼ੁਮਾਰੀ ਕਰਮਚਾਰੀਆਂ ਨਾਲ ਪੂਰਾ ਸਹਿਯੋਗ ਕਰਨ ਤੇ ਸਹੀ ਜਾਣਕਾਰੀ ਪ੍ਰਦਾਨ ਕਰਨ | ਇਸ ਮੌਕੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਹਾਜ਼ਰੀ ਲਗਾਈ ਤੇ ਮਰਦਮਸ਼ੁਮਾਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਭਾਰਤ 'ਚ ਥੋਕ ਮਹਿੰਗਾਈ ਦਰ 'ਚ ਇਕ ਮਹੀਨੇ 'ਚ ਦੁੱਗਣੇ ਤੋਂ ਜ਼ਿਆਦਾ ਵਾਧਾ <br/> ਅਗਲੀ ਖ਼ਬਰ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।