11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਸਫ਼ਾਈ ਕਰਮਚਾਰੀ ਯੂਨੀਅਨ ਦੀ ਹੜਤਾਲ 10ਵੇਂ ਦਿਨ ਵੀ ਜਾਰੀ ਰਹੀ <br/>

ਅਜੀਤ ਡੈਸਕ 16-05-2026
ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ)-ਸਥਾਨਕ ਨਗਰ ਕੌਂਸਲ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਕੀਤੀ ਹੜਤਾਲ ਅੱਜ 10ਵੇਂ ਦਿਨ ਵੀ ਜਾਰੀ ਰਹੀ | ਕਰਮਚਾਰੀ ਆਗੂ ਮਦਨ ਲਾਲ ਅਤੇ ਹਰੀਸ਼ ਕੁਮਾਰ ਭਰੇ ਮਨ ਨਾਲ ਕਿਹਾ ਕਿ ਅੱਜ ਉਨ੍ਹਾਂ ਦੀ ਹੜਤਾਲ 10ਵੇਂ ਦਿਨ 'ਚ ਪਹੁੰਚ ਚੱੁਕੀ ਹੈ ਪਰ ਉਨ੍ਹਾਂ ਦਾ ਦੁਖੜਾ ਸੁਣਨ ਦੀ ਹਾਲੇ ਤੱਕ ਕਿਸੇ ਕੋਲ ਵੀ ਵਿਹਲ ਨਹੀਂ ਹੈ | ਉਨ੍ਹਾਂ ਕਿਹਾ ਕਿ ਉਹ ਅਜਿਹਾ ਕੰਮ ਕਰ ਰਹੇ ਹਨ ਜਿਸ ਨੂੰ ਹਰ ਕੋਈ ਕਰਨ ਤੋਂ ਕੰਨੀ ਕਤਰਾਉਂਦਾ ਹੈ | ਆਗੂਆਂ ਦੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਕੋਈ ਸਾਥੀ ਨਗਰ ਕੌਂਸਲ 'ਚ 30-35 ਸਾਲ ਠੇਕੇ 'ਤੇ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਹੀ ਸੇਵਾ ਮੁਕਤ ਹੋ ਗਏ ਹਨ ਪਰ ਉਨ੍ਹਾਂ ਨੂੰ ਸਰਕਾਰਾਂ ਨੇ ਕੋਈ ਲਾਭ ਨਹੀਂ ਦਿੱਤਾ | ਆਗੂਆਂ ਨੇ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀ ਤਨਖ਼ਾਹ ਘੱਟੋ ਘੱਟ 40,000 ਰੁਪਏ ਮਹੀਨਾ ਕੀਤੀ ਜਾਵੇ, ਠੇਕੇ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਤੇ ਬਾਕੀਆਂ ਨੂੰ ਵਿਭਾਗ 'ਚ ਮਰਜ਼ ਕੀਤਾ ਜਾਵੇ, ਸਫ਼ਾਈ ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਵਾਲੇ ਸਾਰੇ ਲਾਭ ਦਿੱਤੇ ਜਾਣ | ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਿਭਾਗ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਦ ਉਹ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ |

ਪਿਛਲੀ ਖ਼ਬਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਸੰਬੰਧੀ ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਾਲੇ ਹੋਈ ਗੰਭੀਰ ਵਿ... ਅਗਲੀ ਖ਼ਬਰ ਕੁੜੀ ਦੀ ਬਹਾਦਰੀ ਨੇ ਲੁਟੇਰਿਆਂ ਨੂੰ ਮੋਟਰਸਾਈਕਲ ਸੁੱਟ ਕੇ ਭੱਜਣ ਲਈ ਕੀਤਾ ਮਜਬੂਰ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।