11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰਾਸ਼ਟਰੀ ਬਾਲ ਪੁਰਸਕਾਰ ਲਈ ਬੱਚੇ 31 ਜੁਲਾਈ 2026 ਤੱਕ ਕਰ ਸਕਦੇ ਹਨ ਅਪਲਾਈ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਯਸ਼ਵੰਤ ਬੱਸੀ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਹਰ ਸਾਲ 'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ' ਉਨ੍ਹਾਂ ਬੱਚਿਆਂ ਨੂੰ ਪ੍ਰਦਾਨ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਅਤੇ ਵਿਲੱਖਣ ਉਪਲਬਧੀਆਂ ਹਾਸਲ ਕੀਤੀਆਂ ਹੋਣ | ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਭਰੇ ਕਾਰਜ ਕਰਕੇ ਦੂਜਿਆਂ ਲਈ ਮਿਸਾਲ ਕਾਇਮ ਕੀਤੀ ਹੋਵੇ ਜਾਂ ਜਿਨ੍ਹਾਂ ਨੇ ਆਪਣੀਆਂ ਵਿਸ਼ੇਸ਼ ਯੋਗਤਾਵਾਂ ਦੇ ਆਧਾਰ 'ਤੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਣ ਸੁਰੱਖਿਆ ਅਤੇ ਕਲਾ ਆਦਿ ਖੇਤਰਾਂ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੋਵੇ | ਰਾਜਿੰਦਰ ਕੌਰ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਉਹ ਬੱਚੇ ਯੋਗ ਹਨ ਜੋ ਭਾਰਤ ਦੇ ਨਾਗਰਿਕ ਹਨ ਤੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ | ਯੋਗ ਉਮੀਦਵਾਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਅਧਿਕਾਰਕ ਵੈੱਬਸਾਈਟ 'ਤੇ ਆਨਲਾਈਨ ਰਜਿਸਟ੍ਰੇਸ਼ਨ 31 ਜੁਲਾਈ 2026 ਤੱਕ ਕਰ ਸਕਦੇ ਹਨ |
ਪਿਛਲੀ ਖ਼ਬਰ ਕੂੜੇ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਸਫ਼ਾਈ ਸੇਵਕਾਂ ਨੇ ਖੋਲਿ੍ਹਆ ਮੋਰਚਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਚੇਅਰਮੈਨ ਦੀ ਚੋਣ ਮੁਲਤਵੀ ਕਾਂਗਰਸ ਨੇ ਸੱਤਾਧਾਰੀ ਧਿਰ 'ਤੇ ਲਾਏ ਚੋਣ ਤੋਂ ਭੱਜਣ ਦੇ ਦੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।