11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਾਜਪਾ ਦੀ ਕੌਂਸਲ ਬਣਨ ਉਪਰੰਤ ਨੰਗਲ ਨੂੰ ਮੁੜ ਆਰਥਿਕ ਤੌਰ 'ਤੇ ਮਜ਼ਬੂਤ ਬਣਾਵਾਂਗੇ-ਡਾ. ਸੁਭਾਸ਼ ਸ਼ਰਮਾ <br/>

ਅਜੀਤ ਡੈਸਕ 16-05-2026
ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਨੰਗਲ ਨਗਰ ਕੌਂਸਲ ਚੋਣਾਂ ਲਈ 13 ਵਾਰਡਾਂ ਵਿਚ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਏਕਤਾ ਦਰਸਾਉਣ ਦਾ ਯਤਨ ਕੀਤਾ | ਨਾਮਜ਼ਦਗੀਆਂ ਦਾਖਲ ਕਰਨ ਤੋਂ ਪਹਿਲਾਂ, ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ ਜਨਤਕ ਪ੍ਰਤੀਨਿਧੀ ਡਾ.ਪਰਮਿੰਦਰ ਸ਼ਰਮਾ, ਨੰਗਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ ਤੇ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਆਦਿ ਆਗੂ ਹਾਜ਼ਰ ਸਨ | ਸਾਰੇ ਉਮੀਦਵਾਰਾਂ ਦਾ ਸਵਾਗਤ ਕਰਦੇ ਹੋਏ, ਡਾ. ਸੁਭਾਸ਼ ਸ਼ਰਮਾ ਨੇ ਉਨ੍ਹਾਂ ਨੂੰ ਭਾਜਪਾ ਦੀਆਂ ਵਿਕਾਸ-ਮੁਖੀ ਨੀਤੀਆਂ ਨਾਲ ਜਨਤਾ ਤੱਕ ਪਹੁੰਚਣ ਦੀ ਅਪੀਲ ਕੀਤੀ | ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਜੇਕਰ ਭਾਜਪਾ ਨੰਗਲ ਨਗਰ ਕੌਂਸਲ ਵਿਚ ਸੱਤਾ ਵਿਚ ਆਉਂਦੀ ਹੈ ਤਾਂ ਸ਼ਹਿਰ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਲਾਭ ਪ੍ਰਦਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਭਾਖੜਾ ਨੰਗਲ ਹਾਈਡਰੋਇਲੈਕਟਿ੍ਕ ਪ੍ਰੋਜੈਕਟ ਤੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਵਰਗੇ ਵੱਡੇ ਉੱਦਮਾਂ ਦੇ ਸਮਰਥਨ ਨਾਲ, ਨੰਗਲ ਸ਼ਹਿਰ ਨੂੰ ਆਰਥਿਕ ਖ਼ੁਸ਼ਹਾਲੀ ਦੇ ਰਾਹ 'ਤੇ ਵਾਪਸ ਲਿਆਂਦਾ ਜਾ ਸਕਦਾ ਹੈ |
ਕੀ ਕਹਿੰਦੇ ਹਨ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ
ਨਗਰ ਕੌਂਸਲ ਅਤੇ ਭਾਜਪਾ ਮੰਡਲ ਨੰਗਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ ਨੇ ਕਿਹਾ ਕਿ ਭਾਜਪਾ ਦੇ ਕਾਰਜਕਾਲ ਦੌਰਾਨ ਨੰਗਲ ਵਿਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਜਨਤਾ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਸ਼ਹਿਰ ਦਾ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ ਜਿਸ ਕਾਰਨ ਨੰਗਲ ਦੀ ਹਾਲਤ ਤਰਸਯੋਗ ਹੋ ਗਈ ਹੈ | ਉਨ੍ਹਾਂ ਲੋਕਾਂ ਨੂੰ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਭਾਜਪਾ ਉਮੀਦਵਾਰਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ |
ਭਾਜਪਾ ਉਮੀਦਵਾਰਾਂ ਦਾ ਵੇਰਵਾ : ਵਾਰਡ ਨੰਬਰ 01 ਤੋਂ ਕਰਨ ਮੇਹਨ, 03 ਤੋਂ ਰਮਨ ਕੁਮਾਰ ਸ਼ਰਮਾ, 05 ਤੋਂ ਰਣਜੀਤ ਸਿੰਘ, 07 ਤੋਂ ਸੁਭਾਸ਼ ਚੰਦਰ, 08 ਤੋਂ ਓਮਲਤਾ ਰਾਣਾ, 10 ਤੋਂ ਮਮਤਾ ਕਪਿਲਾ, 11 ਤੋਂ ਪ੍ਰਦੀਪ ਕੁਮਾਰ, 12 ਤੋਂ ਕਿਰਨਾ ਦੇਵੀ, 13 ਤੋਂ ਸੁਭਾਸ਼ ਐਰੀ, 15 ਤੋਂ ਡਾ. ਰਜਿੰਦਰ ਕੁਮਾਰ, 16 ਤੋਂ ਕਸ਼ਮਾ ਦੇਵੀ, 18 ਤੋਂ ਬੀਨੂ ਤੇ 19 ਤੋਂ ਸਤਪਾਲ ਪਾਲੀ ਦੇ ਨਾਮ ਹਨ |

ਪਿਛਲੀ ਖ਼ਬਰ ਨਗਰ ਕੌਂਸਲ ਰੂਪਨਗਰ ਦੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ 31 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।