10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨੂਰਪੁਰ ਬੇਦੀ ਦੇ 2 ਸਕੂਲਾਂ ਦੀਆਂ 32 ਵੈਨਾਂ ਦੀ ਜਾਂਚ <br/>

ਅਜੀਤ ਡੈਸਕ 16-05-2026
ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਜ਼ਿਲ੍ਹੇ 'ਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 'ਸੇਫ ਸਕੂਲ ਵਾਹਨ ਪਾਲਿਸੀ' ਤਹਿਤ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਵਲੋਂ ਵਿਸ਼ੇਸ਼ ਸੁਰੱਖਿਆ ਮੁਹਿਮ ਚਲਾਈ ਗਈ | ਇਸ ਦੌਰਾਨ ਅੱਜ ਨੂਰਪੁਰ ਬੇਦੀ ਅਧੀਨ ਪੈਦੇ ਸੇਂਟ ਮੇਰੀ ਪਬਲਿਕ ਸਕੂਲ ਤੇ ਬਿ੍ਟਿਸ਼ ਕੋਲੰਬੀਆ ਸਕੂਲ ਦੀਆਂ ਕੁੱਲ 32 ਸਕੂਲੀ ਵੈਨਾਂ ਦੀ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਸਹਾਇਕ ਰੀਜਨਲ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਵਲੋਂ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਤੇ ਵੈਨਾਂ 'ਚ ਪਾਈਆਂ ਗਈਆਂ ਖਾਮੀਆਂ ਨੂੰ 15 ਦਿਨਾਂ ਅੰਦਰ ਦੂਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ | ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਤੇ ਬਣਦੇ ਨਿਯਮਾਂ ਤਹਿਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ ਨੇ ਦੱਸਿਆ ਕਿ ਹਰ ਸਕੂਲੀ ਵੈਨ ਤੇ ਬੱਸ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਢੁਕਵੀਂ ਹੋਣੀ ਚਾਹੀਦੀ ਹੈ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਰਨਵੀਰ ਸਿੰਘ, ਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਪਿ੍ੰਸੀਪਲ ਅਨਿਲ ਜੋਸ਼ੀ ਤੇ ਸਿਹਤ ਵਿਭਾਗ ਤੋਂ ਅਮਨਦੀਪ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਨੂਰਪੁਰ ਬੇਦੀ ਸਰਕਾਰੀ ਸਕੂਲ ਦੇ ਸਟਾਫ਼ ਵਲੋਂ ਸਾਇੰਸ ਦੇ ਵਿਦਿਆਰਥੀਆਂ ਲਈ ਸ਼ਾਮ ਦੀਆਂ ਵਿਸ਼ੇਸ਼ ਕਲਾਸਾਂ ਸ਼ੁਰੂ <br/>... ਅਗਲੀ ਖ਼ਬਰ ਲਾਪਤਾ ਨਾਬਾਲਗ ਲੜਕੀ ਨੂੰ ਜੀ.ਆਰ.ਪੀ. ਪੁਲਿਸ ਨੇ ਲੱਭ ਕੇ ਪਰਿਵਾਰ ਨਾਲ ਮਿਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।