10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨੂਰਪੁਰ ਬੇਦੀ ਸਰਕਾਰੀ ਸਕੂਲ ਦੇ ਸਟਾਫ਼ ਵਲੋਂ ਸਾਇੰਸ ਦੇ ਵਿਦਿਆਰਥੀਆਂ ਲਈ ਸ਼ਾਮ ਦੀਆਂ ਵਿਸ਼ੇਸ਼ ਕਲਾਸਾਂ ਸ਼ੁਰੂ <br/>

ਅਜੀਤ ਡੈਸਕ 16-05-2026
ਨੂਰਪੁਰ ਬੇਦੀ, 15 ਮਈ (ਵਿੰਦਰਪਾਲ ਝਾਂਡੀਆਂ)- ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਤੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਵਿਖੇ ਅਧਿਆਪਕਾਂ ਵਲੋਂ ਇੱਕ ਵਧੀਆ ਅਹਿਮ ਉਪਰਾਲਾ ਕੀਤਾ ਗਿਆ ਹੈ | ਪਿ੍ੰਸੀਪਲ ਅਨਿਲ ਕੁਮਾਰ ਦੀ ਅਗਵਾਈ 'ਚ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ 'ਤੇ ਸ਼ਾਮ ਦੀਆਂ ਕਲਾਸਾਂ ਲਗਾਉਣੀਆਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਬੋਰਡ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਧੀਆ ਤਿਆਰੀ ਕਰਵਾਈ ਜਾ ਸਕੇ | ਸਕੂਲ ਸਟਾਫ਼ ਦੀ ਇਸ ਨਿਵੇਕਲੀ ਪਹਿਲ ਕਾਰਨ ਬੱਚਿਆਂ ਦੇ ਮਾਪਿਆਂ 'ਚ ਵੀ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਜਿਸ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ | ਪਿ੍ੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਮੌਜੂਦਾ ਸਮੇਂ 'ਚ ਸਾਇੰਸ ਵਿਸ਼ਿਆਂ 'ਚ ਵਧ ਰਹੇ ਮੁਕਾਬਲੇ ਨੂੰ ਦੇਖਦਿਆਂ ਵਿਦਿਆਰਥੀਆਂ ਨੂੰ ਵਾਧੂ ਸਮਾਂ ਤੇ ਸਹੀ ਮਾਰਗਦਰਸ਼ਨ ਦੀ ਲੋੜ ਹੈ | ਇਸੇ ਉਦੇਸ਼ ਨਾਲ ਸਕੂਲ ਦੇ ਅਧਿਆਪਕਾਂ ਨੇ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਸ਼ਾਮ ਦੀਆਂ ਵਿਸ਼ੇਸ਼ ਕਲਾਸਾਂ ਲਗਾਉਣ ਦਾ ਫੈਸਲਾ ਕੀਤਾ ਹੈ | ਉਨ੍ਹਾਂ ਇਸ ਉਪਰਾਲੇ ਲਈ ਸਮੂਹ ਅਧਿਆਪਕ ਸਟਾਫ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਪ੍ਰਬੰਧਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਮਾਤਾ ਨੈਣਾਂ ਦੇਵੀ ਮੰਦਰ ਜਟਵਾਹੜ ਵਿਖੇ ਮੀਟਿੰਗ ਹੋਈ <br/> ਅਗਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨੂਰਪੁਰ ਬੇਦੀ ਦੇ 2 ਸਕੂਲਾਂ ਦੀਆਂ 32 ਵੈਨਾਂ ਦੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।