10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਹਾਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 16-05-2026
ਬੇਲਾ, 15 ਮਈ (ਮਨਜੀਤ ਸਿੰਘ ਸੈਣੀ)- ਮਹਾਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬੇਲਾ ਦਾ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ (ਨਾਨ-ਮੈਡੀਕਲ) ਵਿਚ ਦੋ ਵਿਦਿਆਰਥਣਾਂ ਜਗਜੋਤ ਕੌਰ ਤੇ ਦਰੋਣਾ ਨੇ 81% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਤਨਵੀਰ ਕੌਰ 71.2% ਅੰਕ ਪ੍ਰਾਪਤ ਕਰਕੇ ਦੂਜੇ ਸਥਾਨ 'ਤੇ ਰਹੀ | ਮਹਿਕਦੀਪ ਕੌਰ ਤੇ ਸਲੋਨੀ 70% ਅੰਕ ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਹੀਆਂ | ਦਸਵੀਂ ਜਮਾਤ 'ਚ ਲਵਲੀਨ ਕੌਰ ਨੇ 75.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਅੱਠਵੀਂ ਜਮਾਤ ਵਿਚ ਰੌਸ਼ਨ ਕੁਮਾਰ ਨੇ 79.5% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ 'ਤੇ ਅਰਮਾਨ ਸਿੰਘ ਨੇ 78.6% ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਪੰਜਵੀਂ ਜਮਾਤ ਵਿਚ ਅਦਿੱਤਯ ਨੇ 96% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦਿਲਪ੍ਰੀਤ ਸਿੰਘ ਨੇ 93.6% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਮਨ ਕੁਮਾਰ ਤੇ ਪਰਮਵੀਰ ਸਿੰਘ ਨੇ 93.2% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਮੈਨੇਜਿੰਗ ਕਮੇਟੀ ਨੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਦੀ ਪਿ੍ੰਸੀਪਲ ਤੇ ਸਾਰੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਸਕੂਲ ਮੇਹਰ ਸਿੰਘ, ਪਿ੍ੰਸੀਪਲ ਫਾਰਮੇਸੀ ਕਾਲਜ ਡਾ. ਸੈਲੇਸ਼ ਸ਼ਰਮਾ, ਪਿ੍ੰਸੀਪਲ ਪੀ.ਜੀ. ਕਾਲਜ ਡਾ. ਸਤਵੰਤ ਕੌਰ ਸ਼ਾਹੀ, ਡਾ. ਮਮਤਾ ਅਰੋੜਾ, ਪਿ੍ੰਸੀਪਲ ਕਿਡਜ਼ੀ ਸਕੂਲ ਸ੍ਰੀਮਤੀ ਨੀਤੂ ਸ਼ਰਮਾ, ਪ੍ਰੋ. ਅਮਰਜੀਤ ਸਿੰਘ, ਪ੍ਰੋ. ਪਿ੍ਤਪਾਲ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਪਰਿਵਾਰ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵਲੋਂ ਮਹਿਲਾ ਮੈਂਬਰਾਂ ਦਾ ਸਨਮਾਨ <br/> ਅਗਲੀ ਖ਼ਬਰ ਮਾਤਾ ਨੈਣਾਂ ਦੇਵੀ ਮੰਦਰ ਜਟਵਾਹੜ ਵਿਖੇ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।