10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅੰਤਰਰਾਸ਼ਟਰੀ ਪਰਿਵਾਰ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵਲੋਂ ਮਹਿਲਾ ਮੈਂਬਰਾਂ ਦਾ ਸਨਮਾਨ <br/>

ਅਜੀਤ ਡੈਸਕ 16-05-2026
ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਭਾਰਤ ਵਿਕਾਸ ਪ੍ਰੀਸ਼ਦ ਦੀ ਤਖਤਗੜ੍ਹ ਇਕਾਈ ਨੇ ਅੰਤਰਰਾਸ਼ਟਰੀ ਪਰਿਵਾਰ ਦਿਵਸ ਉਤਸ਼ਾਹਪੂਰਵਕ ਮਨਾਇਆ ਜਿਸ ਦੌਰਾਨ ਪਰਿਵਾਰਾਂ ਸਮੇਤ ਸ਼ਾਮਿਲ ਹੋਏ ਸੰਸਥਾ ਦੇ ਮੈਂਬਰਾਂ ਨੇ ਨਾ ਕੇਵਲ ਪਰਿਵਾਰਕ ਸਾਂਝ, ਆਪਸੀ ਪਿਆਰ ਤੇ ਇਕੱਠੇ ਰਹਿਣ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਜਦਕਿ ਪਰਿਵਾਰਾਂ ਨੂੰ ਜੋੜ ਕੇ ਰੱਖਣ 'ਚ ਅਹਿਮ ਭੂਮਿਕਾ ਨਿਭਾਉਣ ਲਈ ਵਿਸ਼ੇਸ਼ ਤੌਰ 'ਤੇ ਸੰਸਥਾ ਦੀਆਂ ਮਹਿਲਾ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ | ਸੰਸਥਾ ਦੀ ਪ੍ਰਧਾਨ ਸੀਮਾ ਸ਼ਰਮਾ ਨੇ ਕਿਹਾ ਕਿ ਪਰਿਵਾਰ ਸਮਾਜ ਦੀ ਸਭ ਤੋਂ ਮਜ਼ਬੂਤ ਇਕਾਈ ਹੁੰਦਾ ਹੈ ਜਿਨ੍ਹਾਂ ਨੂੰ ਜੋੜ ਕੇ ਰੱਖਣ 'ਚ ਮਹਿਲਾਵਾਂ ਦੀ ਭੂਮਿਕਾ ਅਹਿਮ ਹੁੰਦੀ ਹੈ | ਖ਼ਜ਼ਾਨਚੀ ਸੰਗੀਤਾ ਭੰਡਾਰੀ ਨੇ ਕਿਹਾ ਕਿ ਅੱਜ ਲੋਕਾਂ ਦੇ ਰੁਝੇਵੇਂ ਇੰਨੇ ਵਧ ਗਏ ਹਨ ਕਿ ਪਰਿਵਾਰ ਨਾਲ ਬੈਠ ਕੇ ਕੁੱਝ ਸਮਾਂ ਬਿਤਾਉਣਾ ਵੀ ਔਖਾ ਹੋ ਗਿਆ ਹੈ | ਸਾਬਕਾ ਪ੍ਰਧਾਨ ਪਿ੍ੰ. ਵਰਿੰਦਰ ਸ਼ਰਮਾ ਤੇ ਸੰਜੀਵ ਭੰਡਾਰੀ ਨੇ ਕਿਹਾ ਕਿ ਭਾਰਤੀ ਸੰਸਕਾਰਾਂ 'ਚ ਪਰਿਵਾਰ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਗਿਆ ਹੈ | ਉਕਤ ਦਿਹਾੜੇ ਨੂੰ ਸਮਰਪਿਤ ਮਹਿਲਾ ਮੈਂਬਰਾਂ ਨੂੰ ਤਰੋਤਾਜ਼ਾ ਰੱਖਣ ਲਈ ਇਨਡੋਰ ਖੇਡਾਂ ਵੀ ਕਰਵਾਈਆਂ ਗਈਆਂ | ਉਪਰੰਤ ਮਹਿਲਾ ਮੈਂਬਰਾਂ ਨੂੰ ਉਨ੍ਹਾਂ ਦੇ ਪਰਿਵਾਰਾਂ 'ਚ ਅਹਿਮ ਯੋਗਦਾਨ ਨੂੰ ਦੇਖਦਿਆਂ ਸਨਮਾਨਿਤ ਕਰਕੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ | ਸਮਾਗਮ 'ਚ ਲੋਕੇਸ਼ ਮੋਹਣ ਸ਼ਰਮਾ, ਸ਼ਸ਼ੀਕਾਂਤ ਚੰਦਨ, ਦਿਨੇਸ਼ ਕੌਸ਼ਿਕ, ਸੁਨੀਲ ਲਤਾ, ਰਾਜ ਕੁਮਾਰ ਖੋਸਲਾ, ਨਾਨਕ ਚੰਦ ਰਾਣਾ, ਸੰਜੀਵ ਮੌਠਾਪੁਰ, ਅਨਿਲ ਕੁਮਾਰ, ਮੋਨਿਕਾ ਭਾਰਦਵਾਜ, ਕੰਚਨ ਬਾਲਾ, ਸੰਤੋਸ਼ ਰਾਣਾ, ਭਾਨੂੰ ਪਿ੍ਯਾ, ਜਸਬੀਰ ਕੌਰ ਤੇ ਸੋਨੀਆ ਰਾਣਾ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਦਾ ਬੋਰਡ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਮਹਾਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।