10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਦਾ ਬੋਰਡ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 16-05-2026
ਘਨੌਲੀ, 15 ਮਈ (ਜਸਵੀਰ ਸਿੰਘ ਸੈਣੀ)- ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ | ਸਕੂਲ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦ ਰਿਹਾ ਜਿਸ ਵਿਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ 90 ਫ਼ੀਸਦੀ ਅੰਕ ਲੈ ਕੇ ਪਹਿਲੇ ਸਥਾਨ ਤੇ ਈਸ਼ਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਨੇ ਸਕੂਲ 'ਚੋਂ ਦੂਜਾ ਸਥਾਨ ਹਾਸਲ ਕੀਤਾ ਅਤੇ ਬਾਕੀ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸੇ ਤਰ੍ਹਾਂ ਦਸਵੀਂ ਜਮਾਤ ਦੇ ਨਤੀਜਿਆਂ ਵਿਚੋਂ ਅਵਲੀਨ ਕੌਰ ਪੁੱਤਰੀ ਪਰਵਿੰਦਰ ਸਿੰਘ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਸਾਗਰ ਪੁੱਤਰ ਸ਼ੇਰ ਬਹਾਦਰ ਨੇ ਸਕੂਲ ਵਿੱਚੋਂ ਦੂਜਾ ਸਥਾਨ ਤੇ ਮੁਸਕਾਨ ਪੁੱਤਰੀ ਸੰਜੀਵ ਕੁਮਾਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕੀਤੇ | ਇਸ ਸਬੰਧ ਵਿਚ ਸੰਬੋਧਨ ਕਰਦੇ ਪਿ੍ੰਸੀਪਲ ਹਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ 'ਤੇ ਮੁਬਾਰਕਬਾਦ ਦਿੱਤੀ | ਅੰਤ ਵਿਚ ਸੰਸਥਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕ ਪੂਨਮ ਸ਼ਰਮਾ, ਗੁਰਪ੍ਰੀਤ ਕੌਰ, ਤਲਵਿੰਦਰ ਕੌਰ ਅਤੇ ਜੀਵਨਜੋਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਭਾਜਪਾ ਅਤੇ ਵਰਲਡ ਕੈਂਸਰ ਕੇਅਰ ਵਲੋਂ ਛੋਟਾ ਫੂਲ ਵਿਖੇ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਅੰਤਰਰਾਸ਼ਟਰੀ ਪਰਿਵਾਰ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵਲੋਂ ਮਹਿਲਾ ਮੈਂਬਰਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।