10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ 'ਪੰਜਾਬ ਆਰਥਿਕ ਬਚਾਅ ਸਿਧਾਂਤ' 'ਤੇ ਵਿਚਾਰ-ਚਰਚਾ ਦੀ ਅਪੀਲ <br/>

ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਏ.ਡੀ.ਸੀ. ਚੰਦਰਜੋਤੀ ਸਿੰਘ ਨੂੰ ਮੰਗ ਪੱਤਰ ਦੇ ਕੇ 'ਪੰਜਾਬ ਆਰਥਿਕ ਬਚਾਅ ਸਿਧਾਂਤ' ਸਬੰਧੀ ਵਿਚਾਰ-ਚਰਚਾ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਜਾਰੀ ਦਸਤਾਵੇਜ਼ ਵਿਚ ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸਭਿਆਚਾਰਕ ਮਸਲਿਆਂ ਦੇ ਹੱਲ ਲਈ ਨਵੀਂ ਨੀਤੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਆਰਥਿਕ ਮੰਦੀ, ਉਦਯੋਗਾਂ ਦੇ ਬਾਹਰ ਜਾਣ, ਖੇਤੀਬਾੜੀ ਸੰਕਟ, ਬੇਰੁਜ਼ਗਾਰੀ, ਨਸ਼ਿਆਂ ਤੇ ਵਾਤਾਵਰਨ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ | ਪਾਰਟੀ ਨੇ ਵਪਾਰ, ਖੇਤੀਬਾੜੀ ਤੇ ਸਭਿਆਚਾਰਕ ਹੱਕਾਂ ਦੀ ਰੱਖਿਆ ਲਈ ਢੁਕਵੇਂ ਕਦਮ ਚੁੱਕਣ ਦੀ ਮੰਗ ਕੀਤੀ | ਇਸ ਮੌਕੇ ਪਿ੍ੰਸੀਪਲ ਸੁਰਿੰਦਰ ਸਿੰਘ, ਬੀਬੀ ਤੇਜ ਕੌਰ, ਮਹਿਕਪ੍ਰੀਤ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਬੰਸ ਸਿੰਘ ਅਤੇ ਮੇਜਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਜੇ. ਐਨ. ਵੀ. ਸੰਧੂਆਂ ਵਿਖੇ ਖੇਤਰੀ ਕਬੱਡੀ ਮੁਕਾਬਲੇ ਸਫਲਤਾ ਪੂਰਵਕ ਸਮਾਪਤ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।