10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੋਬਿੰਦ ਵੈਲੀ ਅਤੇ ਜੈਨ ਮੁਹੱਲਾ ਰੋਪੜ ਤੋਂ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ <br/>

ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਗੋਬਿੰਦ ਵੈਲੀ ਅਤੇ ਜੈਨ ਮੁਹੱਲਾ ਰੋਪੜ ਤੋਂ ਸ਼ਰਧਾਲੂਆਂ ਦਾ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ | ਇਸ ਯਾਤਰਾ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਪਤਨੀ ਨਿਸ਼ਾ ਚੱਢਾ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਆਮ ਪਰਿਵਾਰਾਂ ਨੂੰ ਵੀ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ | ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਨੇ ਕਿਹਾ ਕਿ ਸਰਕਾਰ ਵਲੋਂ ਯਾਤਰੀਆਂ ਦੀ ਸਹੂਲਤ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਸਮੇਤ ਹਰ ਲੋੜੀਂਦਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਯੂਥ ਕੋਆਰਡੀਨੇਟਰ ਚੇਤਨ ਕਾਲੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਰਮਿੰਦਰ ਬਾਲਾ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਤੇ ਹੋਰ ਸ਼ਰਧਾਲੂ ਹਾਜ਼ਰ ਸਨ |

ਪਿਛਲੀ ਖ਼ਬਰ ਰੋਡਵੇਜ਼ ਡੀਪੂ ਰੂਪਨਗਰ ਦੇ ਗੇਟ 'ਤੇ ਕੱਚੇ ਕਾਮਿਆਂ ਵਲੋਂ ਰੋਸ ਰੈਲੀ <br/> ਅਗਲੀ ਖ਼ਬਰ ਪਿਪਸ ਸ੍ਰੀ ਚਮਕੌਰ ਸਾਹਿਬ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।