09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਬਸਪਾ ਦਾ ਸਮਰਥਨ-ਭੈਣੀ <br/>

ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਯਸ਼ਵੰਤ ਬੱਸੀ)- ਸਫ਼ਾਈ ਕਰਮਚਾਰੀ ਸੰਘ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਤੇ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਬਾਲਸੰਢਾ ਨੇ ਆਪਣੇ ਸਾਥੀਆਂ ਸਮੇਤ ਧਰਨਾ ਸਥਾਨ 'ਤੇ ਪਹੁੰਚੇ | ਇਸ ਮੌਕੇ ਧਰਨੇ 'ਤੇ ਬੈਠੇ ਸਾਥੀਆਂ ਨੂੰ ਸੰਬੋਧਨ ਕਰਦਿਆਂ ਅਜੀਤ ਸਿੰਘ ਭੈਣੀ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਦੀ ਬਸਪਾ ਸਮਰਥਨ ਕਰਦੀ ਹੈ | ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ ਭੱਟੀ, ਮੀਤ ਪ੍ਰਧਾਨ ਸੋਨੂ, ਅਸ਼ੋਕ ਕੁਮਾਰ ਜਨਰਲ ਸਕੱਤਰ, ਰਜਿੰਦਰ ਕੁਮਾਰ, ਕੁਲਵਿੰਦਰ ਸਿੰਘ ਸਲਾਹਕਾਰ ਤੇ ਅਨਿਲ ਕੁਮਾਰ ਰੈਗੂਲਰ ਇੰਪਲਾਈ ਯੂਨੀਅਨ ਦੇ ਪ੍ਰਧਾਨ ਨੇ ਮੰਗ ਪੱਤਰ ਦੀ ਕਾਪੀ ਬਸਪਾ ਆਗੂਆਂ ਨੂੰ ਦਿੱਤੀ | ਉਪਰੰਤ ਭੈਣੀ ਨੇ ਸਮੂਹ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਬਹੁਜਨ ਸਮਾਜ ਪਾਰਟੀ ਹਰ ਤਰ੍ਹਾਂ ਨਾਲ ਤੁਹਾਡੇ ਇਸ ਸੰਘਰਸ਼ ਦਾ ਸਮਰਥਨ ਕਰਦੀ ਹੈ | ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਨਛੱਤਰ ਕਾਜਲ ਤੇ ਸ਼ਹਿਰੀ ਪ੍ਰਧਾਨ ਸੁਰਜੀਤ ਲਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਕਾਹਨਪੁਰ ਖੂਹੀ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਨੰਬਰਦਾਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।