09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋਕ ਪੁਲਿਸ ਨੂੰ ਬਗੈਰ ਕਿਸੇ ਡਰ ਦੇ ਸਹਿਯੋਗ ਕਰਨ: ਥਾਣਾ ਮੁਖੀ ਜਤਿਨ ਕਪੂਰ <br/>

ਅਜੀਤ ਡੈਸਕ 16-05-2026
ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਅਤੇ ਸਮੁੱਚੇ ਖੇਤਰ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋਕ ਪੁਲਿਸ ਨੂੰ ਬਗੈਰ ਕਿਸੇ ਡਰ ਦੇ ਪੁਲਿਸ ਨੂੰ ਸਹਿਯੋਗ ਕਰਨ | ਇਹ ਪ੍ਰਗਟਾਵਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਜਤਿਨ ਕਪੂਰ ਨੇ ਕੀਤਾ | ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਨੇ ਕਿਹਾ ਕਿ ਇਹ ਉਨ•ਾਂ ਲਈ ਸੁਭਾਗ ਦੀ ਗੱਲ ਹੈ ਕਿ ਉਨ•ਾਂ ਨੂੰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ | ਉਨ•ਾਂ ਕਿਹਾ ਕਿ ਹੁੱਲੜਬਾਜ਼ੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਮਨ-ਕਾਨੂੰਨ ਦੀ ਸਥਿਤੀ ਹਰ ਹਾਲਤ ਵਿਚ ਕਾਇਮ ਰੱਖੀ ਜਾਵੇਗੀ | ਜਤਿਨ ਕਪੂਰ ਨੇ ਕਿਹਾ ਕਿ ਜ਼ਿਲ•ਾ ਪੁਲਿਸ ਮੁਖੀ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਕਿਸੇ ਵੀ ਤਰ•ਾਂ ਦੇ ਨਾਜਾਇਜ਼ ਧੰਦੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਥਾਣਾ ਮੁਖੀ ਨੇ ਸਮੂਹ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਨਸ਼ਾ-ਮੁਕਤ ਅਤੇ ਹੁੱਲੜਬਾਜ਼ੀ-ਮੁਕਤ ਸ਼ਹਿਰ ਬਣਾਇਆ ਜਾਵੇਗਾ |

ਪਿਛਲੀ ਖ਼ਬਰ ਰਿਆਤ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਸਕੌਰ ਸਕੂਲ ਦੀ ਮੈਰਿਟ ਹਾਸਿਲ ਕਰਨ ਵਾਲੀ ਜੀਆ ਸਮੇਤ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਪੰਚਾਇਤ ਵਲੋਂ ਸਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।