09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਸ਼ੇ ਦੇ ਸੌਦਾਗਰਾਂ ਅਤੇ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤੀ ਨਾਲ ਨਜਿੱਠੇਗੀ :ਡੀ.ਐਸ.ਪੀ. ਲਹਿਲ <br/>

ਅਜੀਤ ਡੈਸਕ 16-05-2026
ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਅਪਰਾਧਿਕ ਬਿਰਤੀ ਵਾਲੇ ਲੋਕਾਂ ਵਿਚ ਪੁਲਿਸ ਦੀ ਖ਼ਾਕੀ ਵਰਦੀ ਦਾ ਡਰ ਪੈਦਾ ਕੀਤਾ ਜਾਵੇਗਾ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੁਲਿਸ ਥਾਣਾ ਨੰਗਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਨੰਗਲ ਨਵੀਨ ਪਾਲ ਸਿੰਘ ਲਹਿਲ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਵ ਨਿਯੁਕਤ ਥਾਣਾ ਮੁਖੀ ਨੰਗਲ ਇੰਸਪੈਕਟਰ ਰਣਵੀਰ ਸਿੰਘ ਸੰਧੂ ਹਾਜ਼ਰ ਸਨ | ਡੀ.ਐਸ.ਪੀ. ਲਹਿਲ ਨੇ ਕਿਹਾ ਕਿ ਆਗਾਮੀ ਨਗਰ ਕੌਂਸਲ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ੍ਹਾਇਆਂ ਜਾਣਗੀਆਂ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਪੁਲਿਸ ਵਲੋਂ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇ ਕਿ ਭਾਵੇਂ ਕਿ ਉਹ ਕਿੰਨਾ ਹੀ ਪ੍ਰਭਾਵਸ਼ਾਲੀ ਵਿਅਕਤੀ ਹੀ ਕਿਉਂ ਨਾ ਹੋਵੇ | ਡੀ.ਐਸ.ਪੀ. ਲਹਿਲ ਨੇ ਕਿਹਾ ਕਿ ਹਿਮਾਚਲ ਦੀਆਂ ਸਰਹੱਦਾਂ ਉੱਤੇ ਪੰਜਾਬ ਪੁਲਿਸ ਵਲੋਂ ਜਲਦ ਹੀ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਸਮੁੱਚੇ ਇਲਾਕੇ ਵਿਚ ਟਰੈਫ਼ਿਕ ਸਮੱਸਿਆ ਸੁਚਾਰੂ ਢੰਗ ਨਾਲ ਚਲਾਈ ਜਾਵੇਗੀ ਅਤੇ ਸਕੂਲਾਂ ਦੇ ਛੁੱਟੀ ਦੇ ਟਾਈਮ ਮੌਕੇ ਮੋਟਰ ਸਾਈਕਲਾਂ 'ਤੇ ਪਟਾਕੇ ਵਜਾਉਣ ਵਾਲੀ ਮੰੁਡੀਰ ਅਤੇ ਕਾਰਾਂ ਵਿਚ ਉੱਚੀ ਆਵਾਜ਼ਾਂ ਨਾਲ ਗਾਣੇ ਬਿਜਾਉਣ ਵਾਲਿਆਂ ਖ਼ਿਲਾਫ਼ ਵੀ ਪੁਲਿਸ ਸਖ਼ਤੀ ਨਾਲ ਐਕਸ਼ਨ ਕਰਦਿਆਂ ਟਰੈਫ਼ਿਕ ਨਿਯਮਾਂ ਅਨੁਸਾਰ ਚਲਾਨ ਕੱਟੇਗੀ | ਉਨ੍ਹਾਂ ਮੀਡੀਆ ਰਾਹੀਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਜੇਕਰ ਕਿਸੇ ਨੂੰ ਕੋਈ ਵੀ ਸ਼ੱਕੀ ਅਤੇ ਅਪਰਾਧਿਕ ਬਿਰਤੀ ਵਾਲੇ ਵਿਅਕਤੀ ਖ਼ਿਲਾਫ਼ ਪਤਾ ਚੱਲਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਪੁਲਿਸ ਵਲੋਂ ਮੁਕੰਮਲ ਛਾਣਬੀਣ ਕਰਕੇ ਬਣਦੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਸਕੇ | ਉਨ੍ਹਾਂ ਕਿਹਾ ਕਿ ਨੰਗਲ ਤਹਿਸੀਲ ਵਿਚ ਪੁਲਿਸ ਵਲੋਂ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਇਨਸਾਫ਼ ਮੁਹੱਈਆ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਸਰਕਾਰੀ ਕਾਲਜ ਰੂਪਨਗਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਵਿਧਾਇਕ ਚੱਢਾ ਦੀ ਪਤਨੀ ਨਿਸ਼ਾ ਚੱਢਾ ਨੇ ਚਨੌਲੀ ਬਸੀ ਸਕੂਲ ਦੇ ਮੈਰਿਟ 'ਚ ਆਏ ਵਿਦਿਆਰਥੀ ਕੀਤੇ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।