ਪੁਰਖਾਲੀ, 17 ਮਈ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਪੁਰਖਾਲੀ ਦੀ ਟੀਮ ਵਲੋਂ ਮਲੇਰੀਆ ਦਿਵਸ ਮਨਾਇਆ ਗਿਆ, ਇਸ ਮੌਕੇ ਐਸ ਆਈ ਜਗਦੀਸ਼ ਸਿੰਘ ਅਤੇ ਹੈਲਥ ਕਰਮਚਾਰੀ ਵਿਸ਼ਾਲ ਮੋਹਨ ਸ਼ਰਮਾ ਵਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਡੇਂਗੂ ਮਾਦਾ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਉਨ੍ਹਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲ਼ੇ ਦੁਆਲੇ ਸਾਫ਼ ਅਤੇ ਗੰਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ, ਤਾਂ ਜੋ ਮੱਛਰ ਪੈਦਾ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਸਾਨੂੰ ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ, ਮੱਛਰ ਮਾਰ ਕਰੀਮਾਂ, ਮੱਛਰ ਮਾਰ ਦਵਾਈਆਂ ਅਤੇ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਤਾਂ ਜੋ ਮੱਛਰ ਸਾਨੂੰ ਕੱਟ ਨਾ ਸਕੇ ਅਤੇ ਇਸ ਬਿਮਾਰੀ ਤੋਂ ਬਚਾਅ ਹੋ ਸਕੇ | ਇਸ ਮੌਕੇ ਸੀ.ਐਚ.ਓ. ਰਾਜਪਾਲ ਕੌਰ, ਏ. ਐਨ. ਐਮ. ਹਰਜੀਤ ਕੌਰ, ਹਰਗੁਣ ਪ੍ਰੀਤ ਕੌਰ, ਜਸਪ੍ਰੀਤ ਕੌਰ ਅਤੇ ਪਵਨਪ੍ਰੀਤ ਕੌਰ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |