ਨੰਗਲ, 17 ਮਈ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨੰਗਲ ਨਗਰ ਕੌਂਸਲ ਚੋਣਾਂ ਪੂਰੀ ਤਰਾਂ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਦੇ ਮਕਸਦ ਨਾਲ ਸ਼ਹਿਰ ਅੰਦਰ ਮੁਸਤੈਦੀ ਵਿਖਾਉਂਦਿਆਂ ਵੱਖ ਵੱਖ ਇਲਾਕਿਆਂ ਵਿਚ ਨਾਕਾਬੰਦੀ ਕੀਤੀ ਗਈ ਅਤੇ ਅਧੂਰੇ ਕਾਗ਼ਜ਼ਾਤ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੰਗਲ ਇੰਸਪੈਕਟਰ ਰਣਵੀਰ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਪਰਾਧਿਕ ਵਿਰਤੀ ਵਾਲੇ ਅਨਸਰਾਂ ਵਿਚ ਪੁਲਿਸ ਦੀ ਖ਼ਾਕੀ ਵਰਦੀ ਦਾ ਡਰ ਪੈਦਾ ਕਰਨ ਦੇ ਮਕਸਦ ਨਾਲ ਪੁਲਿਸ ਵਲੋਂ ਸ਼ਹਿਰ ਦੇ ਭੀੜ ਭੜੱਕੇ ਵਾਲੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਅਤੇ ਟੈ੍ਰਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਅਧੂਰੇ ਕਾਗ਼ਜ਼ਾਤ ਰੱਖਣ ਵਾਲੇ ਕਰੀਬ ਦੋ ਦਰਜਨ ਵਾਹਨਾਂ ਦੇ ਚਲਾਨ ਵੀ ਕੱਟੇ ਗਏ | ਉਨ੍ਹਾਂ ਕਿਹਾ ਕਿ ਕੌਂਸਲ ਚੋਣਾਂ ਦੌਰਾਨ ਪੁਲਿਸ ਵਲੋਂ ਅਪਰਾਧਿਕ ਵਿਰਤ ਵਾਲੇ ਅਨਸਰਾਂ ਉੱਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਖ਼ਾਸ ਤੌਰ 'ਤੇ ਮੋਟਰ ਸਾਈਕਲਾਂ 'ਤੇ ਪਟਾਕੇ ਵਜਾਉਣ ਵਾਲੇ ਅਤੇ ਉੱਚੀ ਆਵਾਜ਼ਾਂ ਵਿਚ ਗੱਡੀਆਂ 'ਚ ਗੀਤ ਵਜਾਉਣ ਵਾਲੀ ਮੰੁਡੀਰ ਨੂੰ ਪੁਲਿਸ ਸਖ਼ਤੀ ਨਾਲ ਹੀ ਨਜਿੱਠੇਗੀ |