07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜਤੋਲੀ ਵਿਖੇ ਸਾਲਾਨਾ ਸਮਾਗਮ 'ਚ ਵਿਧਾਇਕ ਦਿਨੇਸ਼ ਚੱਢਾ ਨੇ ਭਰੀ ਹਾਜ਼ਰੀ <br/>

ਅਜੀਤ ਡੈਸਕ 18-05-2026
ਨੂਰਪੁਰ ਬੇਦੀ, 17 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਜਤੋਲੀ ਵਿਖੇ ਸਥਿਤ ਸਿੱਧ ਬਾਬਾ ਬਾਲਕ ਨਾਥ ਅਤੇ ਲੱਖ ਦਾਤਾ ਮੰਦਰ ਵਿਚ ਵਿਖੇ ਸਲਾਨਾ ਧਾਰਮਿਕ ਸਮਾਗਮ ਕਰਵਾਏ ਗਏ | ਇਸ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਇਹੋ ਜਿਹੇ ਧਾਰਮਿਕ ਸਮਾਗਮ ਆਪਸੀ ਸਾਂਝ ਅਤੇ ਭਾਈਚਾਰਕ ਦਾ ਪ੍ਰਤੀਕ ਹਨ ਤੇ ਲੋਕਾਂ ਨੂੰ ਵੱਧ ਚੜ ਕੇ ਸਹਿਯੋਗ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਸੀ ਪਿਆਰ, ਸਾਂਝ ਅਤੇ ਸੇਵਾ ਦੀ ਭਾਵਨਾ ਨਾਲ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ | ਧਾਰਮਿਕ ਸਮਾਗਮ ਦੌਰਾਨ ਹਵਨ ਯੱਗ, ਝੰਡਾ ਚੜ੍ਹਾਉਣ ਦੀ ਰਸਮ ਅਤੇ ਭਜਨ-ਕੀਰਤਨ ਵੀ ਕੀਤਾ ਗਿਆ | ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਿਆ, ਜਿਸ ਵਿਚ ਸੈਂਕੜਿਆਂ ਸ਼ਰਧਾਲੂਆਂ ਨੇ ਪ੍ਰਸ਼ਾਦ ਛਕਿਆ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸ ਰਾਜ ਸੈਣੀ, ਚੌਧਰੀ ਹੁਸਨ ਲਾਲ ਚੌਹਾਨ, ਜਰਨੈਲ ਸਿੰਘ ਲਾਲੀ, ਬੱਗਾ ਰਾਮ, ਜਗਨਨਾਥ ਮਿਸਤਰੀ, ਪਵਨ ਕੁਮਾਰ, ਸੋਹਣ ਲਾਲ, ਮਲਕੀਤ ਸਿੰਘ, ਸੰਜੀਵ ਕੁਮਾਰ, ਭਜਨ ਲਾਲ ਸੋਢੀ ਆਦਿ ਸਮੇਤ ਪਿੰਡ ਵਾਸੀ ਭਾਰੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ 5.50 ਲੱਖ ਦੀ ਲਾਗਤ ਨਾਲ ਪਿੰਡ ਬਾਸ ਵਿਚ ਡੰਗੇ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਸਕੂਲ ਆਫ਼ ਹੈਪੀਨੈੱਸ ਘਨੌਲਾ ਦੇ ਦੋ ਹੋਰ ਵਿਦਿਆਰਥੀਆਂ ਦੀ ਹੋਈ ਨਵੋਦਿਆ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।