07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਨਾਨਕ ਦਰਬਾਰ ਸਾਲਾਨਾ ਸਮਾਗਮ ਕਰਵਾਇਆ <br/>

ਅਜੀਤ ਡੈਸਕ 18-05-2026
ਢੇਰ, 17 ਮਈ (ਸ਼ਿਵ ਕੁਮਾਰ ਕਾਲੀਆ)-ਗੁਰਦੁਆਰਾ ਸਾਹਿਬ ਨਾਨਕ ਦਰਬਾਰ ਪਿੰਡ ਗੰਭੀਰਪੁਰ ਬਸਤੀ ਬਾਠ ਵਿਖੇ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਢਾਡੀ ਜਥਿਆਂ ਵਲੋਂ ਧਾਰਮਿਕ ਸਮਾਗਮ ਪੇਸ਼ ਕੀਤਾ ਗਿਆ | ਇਸ ਮੌਕੇ 'ਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਦਵਿੰਦਰ ਸਿੰਘ ਵਲੋਂ ਹਾਜ਼ਰ ਸੰਗਤਾਂ ਅਤੇ ਨੌਜਵਾਨ ਪੀੜੀ ਨੂੰ ਅਪੀਲ ਕਰਦੇ ਹੋਏ ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਗੁਰੂ ਚਰਨਾਂ ਨਾਲ ਜੁੜਨ ਦੀ ਅਪੀਲ ਕੀਤੀ ਗਈ | ਇਸ ਮੌਕੇ 'ਤੇ ਦੀਦਾਰ ਸਿੰਘ, ਸਰਪੰਚ ਮੋਹਣ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਪੰਜਾਬ ਸਿੰਘ, ਹਰਪਾਲ ਸਿੰਘ ਪਾਲੀ, ਸੁਖਬੀਰ ਸਿੰਘ ਬਾਂਠ, ਜਸਵਿੰਦਰ ਸਿੰਘ ਬਾਠ, ਗੁਰਮੇਲ ਸਿੰਘ ਬੈਂਸ, ਹਰਦੇਵ ਸਿੰਘ, ਜੁਝਾਰ ਸਿੰਘ, ਗੁਰਬਖ਼ਸ਼ ਸਿੰਘ, ਵਿਕਰ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

ਪਿਛਲੀ ਖ਼ਬਰ ਮਾਤਾ ਨੈਣਾਂ ਦੇਵੀ ਮੰਦਰ ਜਟਵਾਹੜ ਤੋਂ 25ਵੇਂ ਜਾਗਰਣ ਤੇ ਭੰਡਾਰੇ ਦੇ ਸੰਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ 5.50 ਲੱਖ ਦੀ ਲਾਗਤ ਨਾਲ ਪਿੰਡ ਬਾਸ ਵਿਚ ਡੰਗੇ ਦੇ ਕੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।