ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 17 ਤੋਂ ਭਾਜਪਾ ਉਮੀਦਵਾਰ ਚਾਂਦ ਰਾਣਾ, ਪਤਨੀ ਰਾਜ ਕੁਮਾਰ ਰਾਣਾ ਨੇ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਭਾਜਪਾ ਦੇ ਹੱਕ ਵਿਚ ਸਮਰਥਨ ਮੰਗਿਆ | ਚਾਂਦ ਰਾਣਾ ਨੇ ਕਿਹਾ ਕਿ ਭਾਜਪਾ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਵਾਰਡ ਨੰਬਰ 17 ਦੇ ਲੋਕਾਂ ਵਲੋਂ ਭਾਰੀ ਸਮਰਥਨ ਮਿਲ ਰਿਹਾ ਹੈ | ਰਾਜ ਕੁਮਾਰ ਰਾਣਾ ਨੇ ਦਾਅਵਾ ਕੀਤਾ ਕਿ ਰਿਕਾਰਡਤੋੜ ਜਿੱਤ ਹਾਸਲ ਕਰਕੇ ਵਾਰਡ ਨੂੰ ਰੋਲ ਮਾਡਲ ਵਜੋਂ ਵਿਕਸਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਫ਼ਾਈ, ਸੜਕਾਂ ਅਤੇ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਪਹਿਲ ਹੋਵੇਗੀ | ਉਨ੍ਹਾਂ ਕਿਹਾ ਕਿ ਰੂਪਨਗਰ ਵਿਚ ਭਾਜਪਾ ਨੂੰ ਭਾਰੀ ਬਹੁਮਤ ਮਿਲੇਗਾ ਅਤੇ ਵਿਰੋਧੀਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਨਿਸ਼ਾਂਤ ਰਾਣਾ, ਰੀਨਾ ਰਾਣੀ, ਅਭਿਮਨਿਊ ਸਿੰਘ ਰਾਣਾ ਅਤੇ ਸ਼ਾਦੀ ਲਾਲ ਰਾਣਾ ਸਮੇਤ ਕਈ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ |