ਮੋਰਿੰਡਾ, 17 ਮਈ (ਪਿ੍ਤਪਾਲ ਸਿੰਘ)-ਨਗਰ ਕੌਂਸਲ ਮੋਰਿੰਡਾ ਦੇ ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਰਬਜੀਤ ਕੌਰ ਪਤਨੀ ਸਤਵਿੰਦਰ ਸਿੰਘ ਸੱਤੀ ਨੇ ਅੱਜ ਆਪਣਾ ਚੋਣ ਦਫ਼ਤਰ ਖੋਲਿ੍ਹਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਵਲੋਂ ਕੀਤਾ ਗਿਆ | ਇਸ ਮੌਕੇ ਹਾਜ਼ਰ ਸੀਨੀਅਰ ਆਗੂ ਜਗਤਾਰ ਸਿੰਘ ਘੋਲਾ ਨੇ ਦੱਸਿਆ ਕਿ ਬੀਬੀ ਸਰਬਜੀਤ ਕੌਰ ਵਲੋਂ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਚੋਣ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾ ਕੇ ਗੁਰੂ ਸਾਹਿਬ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ | ਇਸੇ ਮੌਕੇ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਸਾਬਕਾ ਕੌਂਸਲਰ ਬੀਬੀ ਚਰਨਜੀਤ ਕੌਰ ਅਤੇ ਸਾਬਕਾ ਕੌਂਸਲਰ ਬੀਬੀ ਸਤਵੰਤ ਕੌਰ ਨੇ ਉਮੀਦਵਾਰ ਸਰਬਜੀਤ ਕੌਰ ਦੀ ਹਰ ਪ੍ਰਕਾਰ ਦੀ ਮਦਦ ਕਰਨ ਦਾ ਐਲਾਨ ਕੀਤਾ | ਉਪਰੋਕਤ ਆਗੂਆਂ ਨੇ ਸਮੂਹ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਬਜੀਤ ਕੌਰ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਹਲਕੇ ਅਤੇ ਵਾਰਡ ਦਾ ਸਰਬਪੱਖੀ ਵਿਕਾਸ ਯਕੀਨੀ ਹੋ ਸਕੇ | ਆਪ ਉਮੀਦਵਾਰ ਸਰਬਜੀਤ ਕੌਰ ਵਲੋਂ ਚੋਣ ਦਫ਼ਤਰ ਖੋਲ੍ਹਣ ਉਪਰੰਤ ਆਪਣੇ ਸਮਰਥਕਾਂ ਨਾਲ ਵਾਰਡ ਦਾ ਚੱਕਰ ਲਾਇਆ ਤੇ ਘਰ ਘਰ ਜਾ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਆਪ ਦੇ ਸੀਨੀਅਰ ਆਗੂ ਬੀਰ ਦਵਿੰਦਰ ਸਿੰਘ ਬੱਲਾਂ, ਜਗਤਾਰ ਸਿੰਘ ਘੜੂੰਆਂ, ਨਵਦੀਪ ਸਿੰਘ ਟੋਨੀ, ਸੁਖਵਿੰਦਰ ਸਿੰਘ ਸੁੱਖਾ, ਜਸਵਿੰਦਰ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਜਗਜੀਵਨ ਸਿੰਘ, ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਦੇ ਮੀਤ ਪ੍ਰਧਾਨ ਕਿ੍ਸ਼ਨ ਸਿੰਘ ਰਾਣਾ, ਸੁਖਵਿੰਦਰ ਸਿੰਘ, ਤੇਜਪਾਲ ਸਿੰਘ, ਬਿੱਲਾ ਕਾਲਗੜੀਆ ਅਤੇ ਪ੍ਰੇਮ ਸਿੰਘ ਨਾਗਰਾ ਆਦਿ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਹਾਜ਼ਰ ਸਨ |