08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਡਾ. ਦਲਜੀਤ ਸਿੰਘ ਚੀਮਾ ਨੇ ਚੋਣ ਪ੍ਰਕਿਰਿਆ ਨੂੰ ਕਰਾਰ ਦਿੱਤਾ ਗੈਰ-ਪਾਰਦਰਸ਼ੀ ਲੋਕਤੰਤਰ ਦਾ ਘਾਣ ਕਰਨ ਦੇ ਲਾਏ ਦੋਸ਼ <br/>

ਅਜੀਤ ਡੈਸਕ 18-05-2026
ਨੰਗਲ, 17 ਮਈ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ 'ਤੇ ਮਿਲੀਭੁਗਤ ਕਰਕੇ ਲੋਕਤੰਤਰ ਦਾ ਘਾਣ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਡਾਕਟਰ ਚੀਮਾ ਨੰਗਲ ਵਿਖੇ ਨਗਰ ਕੌਂਸਲ ਚੋਣਾਂ ਲਈ ਪਾਰਟੀ ਉਮੀਦਵਾਰਾਂ ਵਿਚ ਜੋਸ਼ ਭਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ | ਡਾ. ਚੀਮਾ ਨੇ ਕਿਹਾ ਕਿ ਸਰਕਾਰ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀ ਬਜਾਏ ਧੱਕੇਸ਼ਾਹੀ ਰਾਹੀਂ ਚੋਣ ਪ੍ਰਕਿਰਿਆ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 11 ਤਰੀਕ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਅਤੇ 13 ਤਰੀਕ ਤੋਂ ਨਾਮਜ਼ਦਗੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਕਾਰਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਤਿਆਰੀ ਲਈ ਲੋੜੀਂਦਾ ਸਮਾਂ ਨਹੀਂ ਮਿਲ ਸਕਿਆ | ਉਨ੍ਹਾਂ ਸਵਾਲ ਉਠਾਇਆ ਕਿ ਮਹਿਜ਼ 18 ਤੋਂ 20 ਘੰਟਿਆਂ ਦੇ ਅੰਦਰ ਪਾਰਟੀਆਂ ਆਪਣੇ ਉਮੀਦਵਾਰ ਕਿਵੇਂ ਤੈਅ ਕਰ ਸਕਦੀਆਂ ਹਨ ਅਤੇ ਉਮੀਦਵਾਰ ਲੋੜੀਂਦੇ 'ਨੋ ਡਿਊਜ਼' ਸਰਟੀਫਿਕੇਟ ਕਿਵੇਂ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦਾ ਸਟਾਫ਼ ਹੜਤਾਲ 'ਤੇ ਹੋਣ ਕਾਰਨ ਉਮੀਦਵਾਰਾਂ ਨੂੰ ਭਾਰੀ ਦਿੱਕਤਾਂ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਡਾ. ਚੀਮਾ ਨੇ ਕਿਹਾ ਕਿ ਸਰਕਾਰ ਭਿ੍ਸ਼ਟਾਚਾਰ ਦੀ ਦਲਦਲ ਵਿਚ ਫਸ ਚੁੱਕੀ ਹੈ | ਉਨ੍ਹਾਂ ਈਡੀ ਅਤੇ ਸੀ.ਬੀ.ਆਈ. ਦੀਆਂ ਕਾਰਵਾਈਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਵਿਚੋਂ ਨੋਟਾਂ ਦੇ ਬੈਗ ਬਰਾਮਦ ਹੋ ਰਹੇ ਹਨ, ਉਹ ਅੱਜ ਲੋਕਤੰਤਰ ਦੀਆਂ ਗੱਲਾਂ ਕਰ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਵਿਧਾਇਕਾਂ ਨੂੰ ਟੁੱਟਣ ਤੋਂ ਬਚਾਉਣ ਲਈ ਚੋਣਾਂ ਵਿਚ ਗ਼ਲਤ ਤਰੀਕੇ ਅਪਣਾ ਰਹੀ ਹੈ | ਡਾ. ਚੀਮਾ ਨੇ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨੰਗਲ ਵਿਚ ਸੱਤ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਹਨ | ਉਨ੍ਹਾਂ ਕਿਹਾ ਕਿ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਵੀ ਪਾਰਟੀ ਪੂਰੀ ਮਜ਼ਬੂਤੀ ਨਾਲ ਚੋਣ ਲੜ ਰਹੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਜਿੱਥੇ ਪਾਰਟੀ ਦੇ ਉਮੀਦਵਾਰ ਨਹੀਂ ਹਨ, ਉੱਥੇ ਸਥਾਨਕ ਇਕਾਈਆਂ ਦੀ ਸਲਾਹ ਅਨੁਸਾਰ ਸਾਫ਼-ਸੁਥਰੇ ਅਕਸ ਵਾਲੇ ਆਜ਼ਾਦ ਉਮੀਦਵਾਰਾਂ ਨੂੰ ਸਮਰਥਨ ਦਿੱਤਾ ਜਾਵੇਗਾ | ਇਸ ਮੌਕੇ ਗੁਰਦੀਪ ਸਿੰਘ ਬਾਵਾ, ਸੰਦੀਪ

ਪਿਛਲੀ ਖ਼ਬਰ ਸਿਆਸੀ ਸਾਜ਼ਿਸ਼ ਤਹਿਤ ਵਾਰਡ ਰਿਜ਼ਰਵ ਕਰਵਾ ਕੇ ਸਾਰੇ ਪ੍ਰਭਾਵਸ਼ਾਲੀ ਆਗੂਆਂ ਨੂੰ ਚੋਣ ਲੜਨ ਤੋਂ ਰੱਖਿਆ ਵਾਂਝੇ-ਰਾਣਾ ਕੇਪ... ਅਗਲੀ ਖ਼ਬਰ ਉਮੀਦਵਾਰ ਸਰਬਜੀਤ ਕੌਰ ਨੇ ਚੋਣ ਦਫ਼ਤਰ ਖੋਲਿ੍ਹਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।