10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਿਧਾਇਕ ਰੰਧਾਵਾ ਵਲੋਂ ਪਿੰਡ ਲੈਹਲੀ 'ਚ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ <br/>

ਅਜੀਤ ਡੈਸਕ 18-05-2026
ਲਾਲੜੂ, 17 ਮਈ (ਰਾਜਬੀਰ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਰਾਹੀਂ ਕਰੀਬ 40 ਲੱਖ ਦੀ ਲਾਗਤ ਨਾਲ ਇਹ ਨਵਾਂ ਟਿਊਬਵੈੱਲ ਲਗਾਇਆ ਜਾਵੇਗਾ ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਵੱਛ ਪਾਣੀ ਉਪੱਲਬਧ ਹੋਵੇਗਾ | ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ 'ਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਵਿਸ਼ਵਕਰਮਾ ਆਦਰਸ਼ ਵਿਦਿਆਲਿਆ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਐਮ. ਪੀ. ਕੰਗ ਨੇ ਖਰੜ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਇਕੋ ਦਿਨ 6 ਜਿੰਮ ਲੋਕਾਂ ਨੂੰ ਕੀਤੇ ਸਮਰਪਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।