ਖਰੜ, 17 ਮਈ (ਜੰਡਪੁਰੀ)-ਨਗਰ ਕੌਂਸਲ ਖਰੜ ਤੇ ਰੋਟਰੀ ਕਲੱਬ ਖਰੜ ਦੇ ਸਾਂਝੇ ਉਪਰਾਲੇ ਤਹਿਤ ਅੱਜ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ ਕੀਤੀਆਂ ਗਈਆਂ | ਸਮਾਗਮ 'ਚ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਕੀਤੇ ਜਾਣ ਵਾਲੇ ਅਜਿਹੇ ਉਪਰਾਲੇ ਸਮਾਜ 'ਚ ਸਹਿਯੋਗ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਇਹ ਦੋਨੋਂ ਵੈਨਾਂ ਮਿਊਾਸਿਪਲ ਕਮੇਟੀ ਖਰੜ ਨੂੰ ਸੌਂਪੀਆਂ ਗਈਆਂ ਹਨ ਤੇ ਕਮੇਟੀ ਵਲੋਂ ਆਪਣੇ ਪੱਧਰ 'ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਇਸ ਭੇਟ ਲਈ ਰੋਟਰੀ ਕਲੱਬ ਖਰੜ ਤੇ ਮਿਊਾਸਿਪਲ ਕਮੇਟੀ ਖਰੜ ਦਾ ਬਹੁਤ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਇਹ ਵੈਨਾਂ ਖਰੜ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਸਹਾਇਤਾ ਲਈ ਸਮਰਪਿਤ ਕੀਤੀਆਂ ਗਈਆਂ ਹਨ | ਇਸ ਮੌਕੇ ਗੁਰਮੀਤ ਸਿੰਘ ਐਸ. ਡੀ. ਐਮ ਖਰੜ, ਸੁਖਦੇਵ ਸਿੰਘ ਕਾਰਜ ਸਾਧਕ ਅਫਸਰ ਖਰੜ, ਰੋਟਰੀ ਕਲੱਬ ਖਰੜ ਦੇ ਪ੍ਰਧਾਨ ਹਿੰਮਤ ਸਿੰਘ, ਸਕੱਤਰ ਸੁਖਵਿੰਦਰ ਸਿੰਘ ਲੌਂਗੀਆਂ, ਹਰਪ੍ਰੀਤ ਸਿੰਘ ਰੇਕੀ. ਹਰਿੰਦਰ ਪਾਲ ਸਿੰਘ ਪਾਲ ਅਤੇ ਪ੍ਰਾਜੈਕਟ ਚੇਅਰਮੈਨ ਕਮਲਦੀਪ ਸਿੰਘ ਟਿਵਾਣਾ, ਹਰਿੰਦਰਪਾਲ ਸਿੰਘ ਸਟੇਜ ਸਕੱਤਰ ਹਾਜ਼ਰ ਸਨ |