10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜੈ ਭੀਮ ਯੋਧਿਆਂ ਨੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ <br/>

ਅਜੀਤ ਡੈਸਕ 18-05-2026
ਖਰੜ, 17 ਮਈ (ਜੰਡਪੁਰੀ)-ਖਰੜ ਦੇ ਪਰਸ਼ੂਰਾਮ ਭਵਨ ਵਿਖੇ ਅੱਜ ਜੈ ਭੀਮ ਯੋਧਿਆਂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਪ੍ਰੋ. ਇਊਮਨਲ ਨਾਹਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਡਾ. ਅੰਬੇਦਕਰ ਦੀ ਵਿਚਾਰਧਾਰਾ ਨੂੰ ਲੋਕਾਂ 'ਚ ਪ੍ਰਚਾਰਨਾ ਜ਼ਰੂਰੀ ਹੈ | ਉਨ•ਾਂ ਕਿਹਾ ਕਿ ਰਾਜਸੀ ਦਲ ਭੋਲੇ-ਭਲੇ ਲੋਕਾਂ ਨੂੰ ਲਾਲਚ ਦੇ ਕੇ ਵੋਟਾਂ ਬਟੋਰ ਲੈਂਦੇ ਹਨ, ਪ੍ਰੰਤੂ ਬਾਅਦ 'ਚ ਉਨ•ਾਂ ਦੀ ਭਲਾਈ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਜਾਂਦਾ | ਇਸ ਮੌਕੇ ਕਿ੍ਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਅਧਿਕਾਰ ਐਕਟ 2009 ਨੂੰ ਸਰਕਾਰ ਵਲੋਂ ਪੂਰੀ ਤਰ•ਾਂ ਲਾਗੂ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਉਨ•ਾਂ ਨੂੰ ਮਾਣਯੋਗ ਹਾਈਕੋਰਟ ਦਾ ਦਰਵਾਜਾ ਖੜਕਾਉਣਾ ਪਿਆ ਸੀ | ਇਸ ਮੌਕੇ ਪਿ੍ੰ. ਬਲਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਲਿਤਾਂ ਦੇ ਹੱਕਾਂ ਪ੍ਰਤੀ ਕੋਈ ਵੀ ਪਾਰਟੀ ਸੁਹਿਰਦ ਨਹੀਂ ਹੈ, ਇਸ ਕਰਕੇ ਦਲਿਤ ਭਾਈਚਾਰੇ ਨੂੰ ਆਪਣੇ ਪੈਰਾਂ 'ਤੇ ਖੜ•ੇ ਹੋਣ ਲਈ ਲੋੜ ਹੈ | ਇਸ ਮੌਕੇ ਪਿ੍ੰ. ਮਲਕੀਤ ਸਿੰਘ, ਕੈਪਟਨ ਕਮਲਜੀਤ ਸਿੰਘ, ਹਰਭਜਨ ਸਿੰਘ ਬਜਹੇੜੀ, ਮਦਨ ਲਾਲ ਮੱਟੂ, ਜਸਬੀਰ ਸਿੰਘ ਸ਼ਾਂਤਪੁਰੀ, ਕੁਲਦੀਪ ਕੁਮਾਰ, ਜਸਵੰਤ ਸਿੰਘ, ਜਸਵੀਰ ਸਿੰਘ ਰਡਿਆਲਾ, ਸਰਬਜੀਤ ਸਿੰਘ ਸਹੋਤਾ, ਭੁਪਿੰਦਰ ਸਿੰਘ ਸਹੋਤਾ, ਹਰਮਿੰਦਰ ਧਾਲੀਵਾਲ ਤੇ ਸੁਰਿੰਦਰ ਘਈ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ <br/> ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਨੂੰ ਬਸਪਾ ਆਗੂ ਨੰਨਹੇੜੀਆਂ ਤੇ ਕਾਂਗਰਸੀ ਆਗੂਆਂ ਨੇ ਦਿੱਤਾ ਸਮਰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।