11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪਿੰਡ ਹਸਨਪੁਰ ਵਿਖੇ ਸਮਾਗਮ 'ਚ ਭਾਜਪਾ ਆਗੂ ਰਾਣਾ ਗਿੱਲ ਨੇ ਲਗਵਾਈ ਹਾਜ਼ਰੀ <br/>

ਅਜੀਤ ਡੈਸਕ 18-05-2026
ਖਰੜ, 17 ਮਈ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਵਲੋਂ ਹਲਕੇ ਦੇ ਪਿੰਡ ਹਸਨਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਨਿਸ਼ਾਨ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਵਿਚ 50 ਹਜ਼ਾਰ ਰੁ. ਆਪਣੀ ਨੇਕ ਕਮਾਈ 'ਚੋਂ ਭੇਟ ਕੀਤੇ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਵਸਨੀਕ ਉਨ੍ਹਾਂ ਦੇ ਪਰਿਵਾਰ ਦੀ ਤਰ੍ਹਾਂ ਹਨ ਅਤੇ ਉਹ ਹਲਕੇ ਦੇ ਹਰ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਹਾਜ਼ਰੀ ਲਗਵਾਉਂਦੇ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸੇਵਾ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਇਸੇ ਤਰ੍ਹਾਂ ਉਨ੍ਹਾਂ ਦੀਆਂ ਸੇਵਾਵਾਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਜਾਰੀ ਰਹਿਣਗੀਆਂ | ਇਸ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਗਿੱਲ ਨੂੰ ਵਿਸ਼ੇਸ਼ ਤੌਰ 'ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਰਿੰਦਰ ਸਿੰਘ, ਹਰਮੇਲ ਸਿੰਘ, ਭਿੰਦਰ ਸਿੰਘ ਸਾਊਾਡ ਵਾਲੇ, ਸੋਹਣ ਸਿੰਘ, ਸੁਰਜੀਤ ਸਿੰਘ, ਬਲਜਿੰਦਰ ਸਿੰਘ ਸਕਰੁੱਲਾਂਪੁਰ, ਹੈਰੀ ਅਤੇ ਕੁਲਦੀਪ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਤਿੰਨ ਦਿਨਾ ਯੋਗਾ ਕੈਂਪ 'ਚ ਵੱਡੀ ਗਿਣਤੀ ਲੋਕਾਂ ਨੇ ਲਿਆ ਹਿੱਸਾ <br/> ਅਗਲੀ ਖ਼ਬਰ ਟਰਾਂਸਪੋਰਟ ਗੋਦਾਮ 'ਚੋਂ 17.45 ਲੱਖ ਰੁ. ਦੇ 15 ਆਈਫੋਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।