11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮੁਹਾਲੀ ਵੇਰਕਾ ਪਲਾਂਟ ਵਿਖੇ ਵੇਰਕਾ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ 'ਚ ਦਾਖ਼ਲ

ਅਜੀਤ ਡੈਸਕ 18-05-2026
ਐੱਸ .ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਵੇਰਕਾ ਪਲਾਂਟ ਵਿਖੇ ਆਊਟ ਸੋਰਸ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਰੋਸ ਪ੍ਰਦਰਸ਼ਨ ਮੈਨੇਜਮੈਂਟ ਦੇ ਅੜੀਅਲ ਰਵੱਈਏ ਕਾਰਨ ਅੱਜ 5ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਇਸ ਮੌਕੇ ਸੂਬਾ ਪ੍ਰਧਾਨ ਪਵਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਸਮੂਹ ਵੇਰਕਾ ਪਲਾਂਟਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮ ਅਤੇ ਭਰਾਤਰੀ ਜਥੇਬੰਦੀਆਂ ਮੁਹਾਲੀ ਵਿਖੇ ਸਾਂਝੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਰੋਜ਼ਾਨਾ ਪਹੁੰਚ ਰਹੀਆਂ ਹਨ | ਉਨ•ਾਂ ਕਿਹਾ ਕਿ ਵਰਕਰਾਂ ਦੇ ਸੰਘਰਸ਼ ਦੇ ਨਤੀਜੇ ਵਜੋਂ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ (ਐਮ. ਡੀ.) ਅਤੇ ਉੱਚ ਪ੍ਰਬੰਧਕਾਂ ਵਲੋਂ ਪ੍ਰਸ਼ਾਸਨਿਕ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਨੂੰ ਵਿਭਾਗ ਵਿਚ ਰੈਗੂਲਰ ਕਰਨ ਸੰਬੰਧੀ ਠੋਸ ਨੀਤੀ ਬਣਾਉਣ ਲਈ ਇਕ ਵਿਸ਼ੇਸ਼ ਕਮੇਟੀ ਗਠਿਤ ਕਰਨ ਦਾ ਲਿਖਤੀ ਭਰੋਸਾ ਦਿੱਤਾ ਗਿਆ ਹੈ | ਇਸ ਪ੍ਰਸਤਾਵਿਤ ਨੀਤੀ ਨੂੰ ਅੰਤਿਮ ਰੂਪ ਦੇਣ ਲਈ ਅਗਲੀ ਉੱਚ-ਪੱਧਰੀ ਮੀਟਿੰਗ 18 ਮਈ ਨੂੰ ਸੱਦੀ ਗਈ ਹੈ | ਉਨਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਨੂੰ ਪੱਕੇ ਤੌਰ 'ਤੇ ਵਿਭਾਗ ਵਿਚ ਸ਼ਾਮਿਲ ਕਰਨ ਵਾਲੀ ਨੀਤੀ ਮੁਕੰਮਲ ਰੂਪ ਵਿਚ ਤਿਆਰ ਹੋ ਕੇ ਅਤੇ ਨੋਟੀਫ਼ਿਕੇਸ਼ਨ ਜਾਰੀ ਹੋ ਕੇ ਲਾਗੂ ਨਹੀਂ ਹੋ ਜਾਂਦੀ, ਉਦੋਂ ਤੱਕ ਮੁਲਾਜ਼ਮਾਂ ਦਾ ਇਹ ਸ਼ਾਂਤਮਈ ਮੋਰਚਾ ਇਸੇ ਤਰਾਂ ਨਿਰੰਤਰ ਜਾਰੀ ਰਹੇਗਾ | ਯੂਨੀਅਨ ਆਗੂਆਂ ਨੇ ਦੱਸਿਆ ਕਿ 18 ਮਈ ਨੂੰ ਪੰਜਾਬ ਭਰ 'ਚੋਂ ਵੱਡੀ ਗਿਣਤੀ ਵਿਚ ਵਰਕਰ ਅਤੇ ਭਰਾਤਰੀ ਜਥੇਬੰਦੀਆਂ ਮੁਹਾਲੀ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਕੂਚ ਕਰਨਗੀਆਂ |
ਪਿਛਲੀ ਖ਼ਬਰ ਮੰਗਾਂ ਦਾ ਹੱਲ ਨਾ ਹੁੰਦਾ ਵੇਖ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਸੁੱਟਿਆ ਕੂੜਾ <br/> ਅਗਲੀ ਖ਼ਬਰ ਦਿੱਲੀ ਬੱਸ ਗੈਂਗ ਰੇਪ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਖਰੜ 'ਚ ਮੋਮਬੱਤੀ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।