30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹਰਿਆਣਾ ਦੇ ਨੌਜਵਾਨਾਂ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰਾਂਗੇ : ਚੌਟਾਲਾ <br/>

ਅਜੀਤ ਡੈਸਕ 19-05-2026
ਪੰਚਕੂਲਾ, 18 ਮਈ (ਕਪਿਲ)- ਹਰਿਆਣਾ 'ਚ ਨੌਕਰੀਆਂ ਦੌਰਾਨ ਬਾਹਰੀ ਰਾਜਾਂ ਦੇ ਉਮੀਦਵਾਰਾਂ ਨੂੰ ਤਰਜ਼ੀਹ ਦੇਣ ਦੇ ਦੋਸ਼ਾਂ ਨੂੰ ਲੈ ਕੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਲੋਂ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (ਐਚ. ਪੀ. ਐਸ. ਸੀ.) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਇਨੈਲੋ ਸੁਪਰੀਮੋ ਅਭੈ ਸਿੰਘ ਚੌਟਾਲਾ ਦੀ ਅਗਵਾਈ ਹੇਠ ਇਕੱਤਰ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸੂਬਾ ਸਰਕਾਰ ਤੇ ਐਚ. ਪੀ. ਐਸ. ਸੀ. ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ ਜਿਸ ਦੌਰਾਨ ਧਰਨਾਕਾਰੀਆਂ ਦੇ ਪੁਲਿਸ ਵਿਚਕਾਰ ਥੋੜੀ ਖਿੱਚੋਤਾਣ ਵੀ ਹੋਈ | ਇਸ ਮੌਕੇ ਅਭੈ ਸਿੰਘ ਚੌਟਾਲਾ ਨੇ ਹਰਿਆਣਾ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ 'ਤੇ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਰਾਜਪਾਲ ਦੇ ਨਾਂਅ 'ਤੇ ਮੰਗ-ਪੱਤਰ ਵੀ ਸੌਂਪਿਆ | ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਭੈ ਸਿੰਘ ਚੌਟਾਲਾ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ 'ਬਿਨਾਂ ਪਰਚੀ, ਬਿਨਾਂ ਖ਼ਰਚੀ' ਦੇ ਨਾਅਰੇ ਹੇਠ ਭਰਤੀਆਂ ਕਰਨ ਦਾ ਦਾਅਵਾ ਕਰਦੀ ਹੈ ਪਰ ਹਕੀਕਤ 'ਚ ਬਾਹਰੀ ਰਾਜਾਂ ਦੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ 'ਚ ਪਾਰਟੀ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਮਾਮਲੇ ਬਾਰੇ ਜਾਗਰੂਕ ਕਰੇਗੀ ਅਤੇ ਨਿਆਂ ਲਈ ਸੰਘਰਸ਼ ਜਾਰੀ ਰੱਖੇਗੀ |

ਪਿਛਲੀ ਖ਼ਬਰ ਵੇਰਕਾ ਮੁਲਾਜ਼ਮਾਂ ਦੀ ਐੱਮ. ਡੀ. ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਛੇਵੇਂ ਦਿਨ ਵੀ ਜਾਰੀ ਰਿਹਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੈਕਟਰ 88-89 'ਚ ਲੈਂਡ ਪੂਲਿੰਗ ਪਾਲਿਸੀ ਤਹਿਤ ਜ਼ਮੀਨਾਂ ਐਕਵਾਇਰ ਕਰਵਾਉਣ ਵਾਲੇ ਭੌਂ-ਮਾਲਕ ਅਤੇ ਅਲਾਟੀ, ਸਰਕਾਰ ਵਲੋਂ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।