30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜਥੇ. ਔਲਖ ਨੇ ਕੀਤਾ ਜੱਟਪੁਰ ਵਿਖੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ <br/>

ਅਜੀਤ ਡੈਸਕ 19-05-2026
ਨੂਰਪੁਰ ਬੇਦੀ, 18 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਜੱਟਪੁਰ ਵਿਖੇ ਸਪੋਰਟਸ ਕਲੱਬ ਵਲੋਂ ਲਾਡੀ ਸੰਧੂ ਦੀ ਯਾਦ ਨੂੰ ਸਮਰਪਿਤ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ ਤੇ ਖਿਡਾਰੀਆਂ ਵਲੋਂ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਜਥੇ ਜਰਨੈਲ ਸਿੰਘ ਔਲਖ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਤੇ ਰੀਬਨ ਕੱਟ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ | ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਰੀਰਕ ਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹੋ ਰਹੇ ਇਸ ਤਰ੍ਹਾਂ ਦੇ ਟੂਰਨਾਮੈਂਟ ਨੌਜਵਾਨਾਂ 'ਚ ਆਪਸੀ ਭਾਈਚਾਰੇ ਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੇ ਹਨ | ਜਥੇ. ਔਲਖ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ | ਪ੍ਰਬੰਧਕਾਂ ਵਲੋਂ ਜਥੇ ਔਲਖ ਦਾ ਸਨਮਾਨ ਵੀ ਕੀਤਾ ਗਿਆ | ਕਲੱਬ ਦੇ ਅਹੁਦੇਦਾਰਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਜਟਾਣਾ ਵਿਖੇ ਚੌਥਾ ਕਿ੍ਕੇਟ ਟੂਰਨਾਮੈਂਟ ਕਰਾਇਆ <br/> ਅਗਲੀ ਖ਼ਬਰ ਪਿੰਡ ਗੜਾਂਗਾਂ ਵਿਖੇ ਕਰਵਾਏ ਵਾਲੀਬਾਲ ਟੂਰਨਾਮੈਂਟ 'ਚ ਚੁੰਨੀ ਦੀ ਟੀਮ ਰਹੀ ਜੇਤੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।