30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਖ਼ਾਲਸਾ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਦਸਵੀਂ ਅਤੇ ਬਾਰਵੀਂ 'ਚੋਂ ਅੱਵਲ ਵਿਦਿਆਰਥੀ ਸਨਮਾਨਿਤ <br/>

ਅਜੀਤ ਡੈਸਕ 19-05-2026
ਸ੍ਰੀ ਚਮਕੌਰ ਸਾਹਿਬ, 18 ਮਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਵੇਰ ਦੀ ਸਭਾ ਵਿਚ ਕਰਵਾਏ ਸਮਾਗਮ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਕਿਰਨਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਨਤੀਜਿਆਂ 'ਚ ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ 'ਚੋਂ ਅਰਮਾਨ ਸਿੰਘ 87.4 ਫ਼ੀਸਦੀ ਅੰਕ ਨਾਲ ਪਹਿਲੇ, ਦਿ੍ਸ਼ਟੀ 83 ਫ਼ੀਸਦੀ ਅੰਕਾਂ ਨਾਲ ਦੂਜੇ ਤੇ ਅੰਮਿ੍ਤਪਾਲ ਸਿੰਘ 79 ਫ਼ੀਸਦੀ ਅੰਕਾਂ ਨਾਲ ਤੀਜੇ, ਆਰਟਸ ਗਰੁੱਪ ਵਿੱਚੋਂ ਹਰਪ੍ਰੀਤ ਸਿੰਘ ਪੁੱਤਰ ਨਿਸ਼ਾਨ ਸਿੰਘ 86 ਫੀਸਦੀ ਅੰਕਾਂ ਨਾਲ ਪਹਿਲੇ, ਗੁਰਪ੍ਰੀਤ ਸਿੰਘ ਪੁੱਤਰ ਧਰਮਪਾਲ 79 ਫ਼ੀਸਦੀ ਅੰਕਾਂ ਨਾਲ ਦੂਜੇ ਤੇ ਜਸ਼ਨਦੀਪ ਸਿੰਘ 78.4 ਅੰਕਾਂ ਨਾਲ ਤੀਜੇ ਸਥਾਨ ਤੇ ਰਿਹਾ | ਇਨ੍ਹਾਂ ਨਾਲ ਬਾਰ੍ਹਵੀਂ ਦੇ ਇੰਚਾਰਜ ਜਸਪਾਲ ਕੌਰ ਨੇ ਅਰਮਾਨ ਸਿੰਘ ਨੂੰ ਜੀਵ ਵਿਗਿਆਨ ਵਿਚੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ | ਇਸੇ ਤਰਾਂ ਦੱਸਵੀਂ ਜਮਾਤ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਹਰਪ੍ਰੀਤ ਸਿੰਘ 73 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਕੁਲਵਿੰਦਰ ਸਿੰਘ ਪੁੱਤਰ ਬਘੇਲ ਸਿੰਘ ਦੂਜੇ ਤੇ ਮਨਰੂਪ ਪੁੱਤਰ ਰਵੀਪਾਲ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨਾਂ ਤੇ ਪ੍ਰਸੰਸਾਂ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਇਨ੍ਹਾਂ ਸਨਮਾਨਿਤ ਵਿਦਿਆਰਥੀਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਹਾਈਪਰਟੈਂਨਸ਼ਨ ਦਿਵਸ ਸੰਬੰਧੀ ਵਿਸ਼ੇਸ਼ ਜਾਗਰੂਕਤਾ ਤੇ ਚੈੱਕਅਪ ਕੈਂਪ <br/> ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਨੇ ਕੀਤੀ ਪਿੰਡਾਂ 'ਚ ਭਰਤੀ ਮੁਹਿੰਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।