29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਹਿੰਗਾਈ ਖ਼ਿਲਾਫ਼ ਆਰ.ਐਮ.ਪੀ.ਆਈ. ਵਲੋਂ ਨੂਰਪੁਰ ਬੇਦੀ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜੀਤ ਡੈਸਕ 19-05-2026
ਨੂਰਪੁਰ ਬੇਦੀ, 18 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵੱਲੋਂ ਦੇਸ਼ ਭਰ 'ਚ ਲਗਾਤਾਰ ਵੱਧ ਰਹੀ ਮਹਿੰਗਾਈ, ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਵਾਧੇ ਖ਼ਿਲਾਫ਼ ਅੱਜ ਨੂਰਪੁਰ ਬੇਦੀ ਵਿਖੇ ਜ਼ੋਰਦਾਰ ਰੋਸ ਮੁਜ਼ਾਹਿਰਾ ਕੀਤਾ ਗਿਆ | ਤਹਿਸੀਲ ਸਕੱਤਰ ਗੁਰਨੈਬ ਸਿੰਘ ਜੇਤੇਵਾਲ ਦੀ ਅਗਵਾਈ ਹੇਠ ਮੁੱਖ ਮਾਰਗ 'ਤੇ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਮੋਹਨ ਸਿੰਘ ਧਮਾਣਾ ਨੇ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਧਣ ਨਾਲ ਆਵਾਜਾਈ ਖਰਚ ਵਧਦਾ ਹੈ ਜਿਸ ਦਾ ਸਿੱਧਾ ਅਸਰ ਖਾਣ-ਪੀਣ ਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਤੇ ਪੈਂਦਾ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲਵੇ ਅਤੇ ਲੋਕਾਂ ਨੂੰ ਰਾਹਤ ਦੇਵੇ | ਪਾਰਟੀ ਆਗੂ ਜਸਵੀਰ ਗਾਂਧੀ ਨੇ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਨੇ ਗਰੀਬ ਤੇ ਮੱਧ ਵਰਗ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਹਿਲਾ ਦਿੱਤਾ ਹੈ | ਪਾਰਟੀ ਆਗੂ ਯੋਗਰਾਜ ਧਾਦਲੀ ਤੇ ਅਮਰੀਕ ਸਿੰਘ ਸਮੀਰੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਗਰੀਬ ਲੋਕਾਂ ਤੇ ਟੈਕਸਾਂ ਤੇ ਸੈੱਸਾਂ ਦਾ ਬੋਝ ਲੱਦ ਕੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਕੰਗਾਲ ਕਰਨ 'ਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਦੇਸ਼ 'ਚ ਗਰੀਬੀ ਤੇ ਅਮੀਰੀ ਵਿਚਕਾਰ ਪਾੜਾ ਲਗਾਤਾਰ ਵੱਧ ਰਿਹਾ ਹੈ ਜਿਸ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹਨ | ਪਾਰਟੀ ਆਗੂ ਬਲਵੰਤ ਸਿੰਘ ਲੈਹੜੀਆਂ ਨੇ ਕਿਹਾ ਕਿ ਖਾਦਾਂ ਦੀਆਂ ਵਧ ਰਹੀਆਂ ਕੀਮਤਾਂ ਤੇ ਸਪਲਾਈ ਦੀ ਘਾਟ ਕਾਰਨ ਕਿਸਾਨ ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਖਾਦਾਂ ਦੇ ਵਧੇ ਹੋਏ ਰੇਟ ਤੁਰੰਤ ਵਾਪਸ ਲਵੇ ਤੇ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏ | ਇਸ ਦੇ ਨਾਲ ਹੀ ਖੇਤੀ ਸਬਸਿਡੀਆਂ 'ਚ ਵਾਧਾ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ |
ਪਿਛਲੀ ਖ਼ਬਰ ਐਬੇਕਸ ਮੁਕਾਬਲਿਆਂ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਦੌਰਾਨ ਹੰਗਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।