29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਥਰਮਲ ਪਲਾਂਟ ਦੇ ਮੇਨ ਗੇਟ 'ਤੇ ਕੰਟਰੈਕਟਰ ਕਰਮਚਾਰੀਆਂ ਦੇ ਪੱਕੇ ਧਰਨੇ ਦਾ ਅੱਜ ਚੌਥਾ ਦਿਨ

ਅਜੀਤ ਡੈਸਕ 19-05-2026
ਘਨੌਲੀ, 18 ਮਈ (ਜਸਵੀਰ ਸਿੰਘ ਸੈਣੀ)- ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਦੇ ਕੰਟਰੈਕਟਰ ਕਰਮਚਾਰੀਆਂ ਵਲੋਂ ਲਗਾਇਆ ਗਿਆ ਪੱਕਾ ਧਰਨਾ ਅੱਜ ਚੌਥੇ ਦਿਨ 'ਚ ਦਾਖਲ ਹੋ ਗਿਆ ਹੈ | ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਅੱਜ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੇ ਵਾਅਦੇ ਦੇ ਕੇ ਸੱਤਾ ਵਿਚ ਆਈ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ | ਉਹਨਾਂ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ ਲਗਾਤਾਰ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਿੱਧਾ ਅਦਾਰੇ ਅਧੀਨ ਸਮਾਉਣ ਸਬੰਧੀ ਵੀ ਪੰਜਾਬ ਸਰਕਾਰ ਵਲੋਂ ਵਿਤਕਰਾ ਕੀਤਾ ਗਿਆ ਹੈ | ਉਹਨਾਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਪੂਰਾ ਕਰਨ ਦੇ ਨਾਲ ਹੀ ਥਰਮਲ ਪਲਾਂਟ ਰੂਪ ਨਗਰ ਦੇ ਕੰਟਰੈਕਟਰ ਕਰਮਚਾਰੀਆਂ ਨੂੰ ਸਿੱਧਾ ਮਹਿਕਮੇ ਦੇ ਰੋਲ ਤੇ ਲਿਆ ਜਾਵੇ | ਸਾਂਝਾ ਮੰਚ ਕੰਟੈਕਟਰ ਵਰਕਰ ਦੇ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ ਕੱਲ ਤੋਂ 19 ਮਈ ਨੂੰ ਉਹਨਾਂ ਦੀ ਜਥੇਬੰਦੀ ਵਲੋਂ ਵੀ ਇਸ ਪੱਕੇ ਧਰਨੇ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ ਤੇ ਇਸ ਦੌਰਾਨ ਉਹਨਾਂ ਨੇ ਸੁਆਹ ਵਾਲੇ ਟਿੱਪਰ ਬੰਦ ਕਰਨ ਦੀ ਅਪੀਲ ਕੀਤੀ | ਇਸ ਪੱਕੇ ਧਰਨੇ ਨੂੰ ਮਹਿੰਦਰ ਸਿੰਘ, ਰਜਿੰਦਰ ਸਿੰਘ, ਅਮਰਜੀਤ ਸਿੰਘ, ਸੁਖਜਿੰਦਰ ਸਿੰਘ, ਕੁਲਵਿੰਦਰ ਸਿੰਘ ਕਾਲਾ, ਕੇਵਲ ਸਿੰਘ, ਅਮਰਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਐਸ.ਕੇ.ਐਮ. ਗੈਰ-ਸਿਆਸੀ ਦੇ ਸੱਦੇ 'ਤੇ ਸੋਲਖੀਆਂ ਟੋਲ ਪਲਾਜ਼ਾ ਕੀਤਾ ਪਰਚੀ ਮੁਕਤ <br/> ਅਗਲੀ ਖ਼ਬਰ ਐਬੇਕਸ ਮੁਕਾਬਲਿਆਂ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।