29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵੋਟਰ ਸੂਚੀ ਸੁਧਾਈ ਮੁਹਿੰਮ 2026 ਸੰਬੰਧੀ ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ <br/>

ਅਜੀਤ ਡੈਸਕ 19-05-2026
ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)- ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਸੁਧਾਈ 2026 ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦਾ ਸ਼ਡਿਊਲ ਜਾਰੀ ਕਰਨ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਡੇਚਲਵਾਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਇਨੂਮੇਰਸ਼ਨ ਫਾਰਮ ਭਰੇ ਜਾਣਗੇ | ਇਸ ਕਾਰਜ ਲਈ ਜ਼ਿਲੇ੍ਹ ਵਿਚ 696 ਬੀ.ਐਲ.ਓਜ਼, 71 ਸੁਪਰਵਾਈਜ਼ਰ ਤੇ 3 ਈ.ਆਰ.ਓਜ਼ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ 31 ਜੁਲਾਈ 2026 ਨੂੰ ਵੋਟਰ ਸੂਚੀ ਦਾ ਡਰਾਫ਼ਟ ਜਾਰੀ ਕੀਤਾ ਜਾਵੇਗਾ ਜਦਕਿ ਦਾਅਵੇ ਤੇ ਇਤਰਾਜ਼ 30 ਅਗਸਤ ਤੱਕ ਸਵੀਕਾਰ ਕੀਤੇ ਜਾਣਗੇ | ਸਾਰੇ ਦਾਅਵਿਆਂ ਦੇ ਨਿਪਟਾਰੇ ਤੋਂ ਬਾਅਦ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਹਰ ਪੋਲਿੰਗ ਬੂਥ 'ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤੇ ਵੋਟਰ ਸੂਚੀ ਸੁਧਾਈ ਮੁਹਿੰਮ 'ਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ | ਮੀਟਿੰਗ ਵਿਚ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਜਰਨੈਲ ਸਿੰਘ ਭਾਊਵਾਲ, ਭੁਪਿੰਦਰ ਸਿੰਘ, ਬਜਿੰਦਰ ਪੰਡਿਤ, ਗੁਰਦੇਵ ਸਿੰਘ ਬਾਗੀ, ਵੇਦ ਪ੍ਰਕਾਸ਼, ਸਰਦੂਲ ਸਿੰਘ, ਅਜੀਤ ਸਿੰਘ ਭੈਣੀ ਤੇ ਐਡਵੋਕੇਟ ਚਰਨਜੀਤ ਸਿੰਘ ਘਈ, ਸੁਖਵੀਰ ਸਿੰਘ ਸਮੇਤ ਚੋਣ ਵਿਭਾਗ ਦੇ ਅਧਿਕਾਰੀਆਂ ਨੇ ਹਿੱਸਾ ਲਿਆ |

ਪਿਛਲੀ ਖ਼ਬਰ ਭਾਰਤਮਾਲਾ ਪ੍ਰੋਜੈਕਟ ਤਹਿਤ ਬਣੇ ਹਾਈਵੇਅ ਦੇ ਅੰਡਰ ਪਾਸ ਨੂੰ ਮੁਕੰਮਲ ਕਰਵਾਉਣ ਲਈ ਰੋਸ ਧਰਨਾ 6ਵੇਂ ਦਿਨ 'ਚ ਦਾਖ਼ਲ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੂੰ ਰੋਪੜ ਡਰੱਗਿਸਟ ਐਂਡ ਕੈਮਿਸਟ ਐਸੋਸੀਏਸ਼ਨ ਨੇ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।