04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਕਾਬੂ

ਅਜੀਤ ਡੈਸਕ 20-05-2026
ਖਰੜ, 19 ਮਈ (ਜੰਡਪੁਰੀ)-ਆਬਕਾਰੀ ਵਿਭਾਗ ਅਤੇ ਪੁਲਿਸ ਵਲੋਂ ਸਾਂਝੀ ਕਾਰਵਾਈ ਦੌਰਾਨ ਗੋਲਡਨ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਕੋਲੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਮਾਮਲੇ 'ਚ ਪੁਲਿਸ ਨੇ ਰਾਕੇਸ਼ ਕੁਮਾਰ ਦੇ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਆਬਕਾਰੀ ਵਿਭਾਗ ਦੇ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਾਰਵਾਈ ਦੌਰਾਨ ਮੁਲਜ਼ਮ ਰਾਕੇਸ਼ ਕੁਮਾਰ ਦੇ ਘਰ ਅੰਦਰ ਖੜ੍ਹੀਆਂ ਗੱਡੀਆਂ 'ਚੋਂ ਸ਼ਰਾਬ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਹੋਰ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਭਲਿਆਣ ਪੰਚਾਇਤ ਵਲੋਂ ਪਾਰਕ ਵਿਚ ਬਜ਼ੁਰਗਾਂ ਲਈ ਸ਼ੈੱਡ ਅਤੇ ਬੱਚਿਆਂ ਲਈ ਝੂਲੇ ਲਗਾਏ <br/> ਅਗਲੀ ਖ਼ਬਰ ਸ਼ੈਮਰਾਕ ਸਕੂਲ ਸੈਕਟਰ-69 ਵਿਖੇ ਸਾਲਾਨਾ 'ਇਨਵੈਸਟੀਚਰ ਸੈਰੇਮਨੀ' ਸ਼ਾਨੋ-ਸ਼ੌਕਤ ਨਾਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।