04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਟੇਬਲ ਅਤੇ ਕਾਊਾਟਿੰਗ ਮੁਕਾਬਲੇ ਕਰਵਾਏ ਗਏ <br/>

ਅਜੀਤ ਡੈਸਕ 20-05-2026
ਬੇਲਾ, 19 ਮਈ (ਮਨਜੀਤ ਸਿੰਘ ਸੈਣੀ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਨੰਨੇ ਮੁੰਨੇ ਵਿਦਿਆਰਥੀਆਂ ਵਿਚਕਾਰ ਟੇਬਲ ਅਤੇ ਕਾਊਾਟਿੰਗ ਦੇ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਦੌਰਾਨ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਆਤਮ ਵਿਸ਼ਵਾਸ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹਨਾਂ ਮੁਕਾਬਲਿਆਂ ਦੌਰਾਨ ਐਲ.ਕੇ. ਜੀ. ਜਮਾਤ ਵਿੱਚੋਂ ਹਰਮਨਪ੍ਰੀਤ ਕੌਰ ਨੇ ਪਹਿਲਾ, ਅੰਸ਼ਨੂਰ ਕੌਰ ਨੇ ਦੂਜਾ ਅਤੇ ਗੁਰਮਾਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਯੂ.ਕੇ.ਜੀ. ਜਮਾਤ ਵਿੱਚੋਂ ਅਵਨੀਤ ਕੌਰ ਨੇ ਪਹਿਲਾ, ਮਹਿਕਪ੍ਰੀਤ ਕੌਰ ਨੇ ਦੂਜਾ ਅਤੇ ਹਰਗੁਣਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਡਿੰਪਲ ਢਿੱਲੋ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ ਵਿਚ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਨਾਲ ਹੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ | ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਦੇ ਆਤਮ ਵਿਸ਼ਵਾਸ ਤੇ ਸਿੱਖਣ ਦੀ ਯੋਗਤਾ ਵਿਚ ਵਾਧਾ ਕਰਦੇ ਹਨ | ਸਕੂਲ ਦੇ ਸਮੂਹ ਸਟਾਫ਼ ਅਤੇ ਮਾਪਿਆਂ ਵਲੋਂ ਵੀ ਬੱਚਿਆਂ ਦੇ ਪ੍ਰਦਰਸ਼ਨ ਦੀ ਪ੍ਰਸੰਸ਼ਾ ਕੀਤੀ ਗਈ |

ਪਿਛਲੀ ਖ਼ਬਰ ਲੁਠੇੜੀ ਵਿਖੇ ਕਰਵਾਏ ਕਬੂਤਰ ਉੜਾਨ ਮੁਕਾਬਲੇ <br/> ਅਗਲੀ ਖ਼ਬਰ ਜਟਵਾਹੜ੍ਹ ਵਿਖੇ ਮਾਤਾ ਨੈਣਾਂ ਦੇਵੀ ਦੇ ਮੰਦਰ 'ਚ 25ਵਾਂ ਜਾਗਰਣ ਤੇ ਭੰਡਾਰਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।