07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜ਼ਿਲ੍ਹਾ ਮਾਲ ਅਫ਼ਸਰ ਨੇ ਆਜ਼ਾਦੀ ਘੁਲਾਟੀਆਂ ਦੇ ਨਾਂਅ 'ਤੇ ਸਕੂਲਾਂ ਦੇ ਨਾਮਕਰਨ ਸੰਬੰਧੀ ਮਾਮਲਿਆਂ ਦੀ ਕੀਤੀ ਸਮੀਖਿਆ <br/>

ਅਜੀਤ ਡੈਸਕ 20-05-2026
ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਜ਼ਾਦੀ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਸਲਿਆਂ ਦੇ ਹੱਲ ਲਈ ਚਲਾਈ ਜਾ ਰਹੀ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਖ਼ਾਸ ਤੌਰ 'ਤੇ ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਸਬੰਧੀ ਲੰਬਿਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ | ਮੀਟਿੰਗ ਦੌਰਾਨ ਆਜ਼ਾਦੀ ਸੰਗਰਾਮੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਨੇ ਮੰਗ ਰੱਖੀ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਦੇ ਨਾਮ 'ਤੇ ਰੱਖਣ ਲਈ ਭੇਜੇ ਗਏ ਪ੍ਰਸਤਾਵ ਲੰਬੇ ਸਮੇਂ ਤੋਂ ਲੰਬਿਤ ਪਏ ਹਨ, ਜਿਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ | ਇਸ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ ਨੇ ਭਰੋਸਾ ਦਵਾਇਆ ਕਿ ਅਗਲੇ ਹਫ਼ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਇਨ੍ਹਾਂ ਮਾਮਲਿਆਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣਾ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਸਨਮਾਨ ਦੇਣਾ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਦੀ ਯਾਦ ਨੂੰ ਸਿੱਖਿਆ ਸੰਸਥਾਵਾਂ ਨਾਲ ਜੋੜਨਾ ਨਵੀਂ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣੇਗਾ | ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸੁਤੰਤਰਤਾ ਸੈਨਾਨੀਆਂ ਨੇ ਦੇਸ਼ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਕੀ ਰੁਕਾਵਟਾਂ ਦੂਰ ਕਰਕੇ ਸਕੂਲਾਂ ਦੇ ਨਾਮਕਰਨ ਸਬੰਧੀ ਸਾਰੇ ਮਾਮਲਿਆਂ ਦਾ ਨਿਪਟਾਰਾ ਬਿਨਾਂ ਬੇਲੋੜੀ ਦੇਰੀ ਤੋਂ ਕੀਤਾ ਜਾਵੇਗਾ | ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੂਪਨਗਰ ਅਮਿਤ ਸ਼ਰਮਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂਰਪੁਰ ਬੇਦੀ ਅਮਰੀਕ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਨੂੰ ਮਿਲਿਆ ਸਮਰਥਨ, ਸ਼ਹਿਰ ਗੰਦਗੀ ਦੀ ਲਪੇਟ 'ਚ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਡਾਢੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।