07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਿਵਲ ਸਰਜਨ ਰੂਪਨਗਰ ਨੇ ਬੱਚਿਆਂ ਨੂੰ ਐਨਰਜੀ ਡਿ੍ੰਕ ਵੇਚਣ ਤੋਂ ਗੁਰੇਜ਼ ਕਰਨ ਸੰਬੰਧੀ ਐਡਵਾਈਜ਼ਰੀ ਕੀਤੀ ਜਾਰੀ

ਅਜੀਤ ਡੈਸਕ 20-05-2026
ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਵਲੋਂ ਜ਼ਿਲ੍ਹੇ ਦੇ ਸਮੂਹ ਫੂਡ ਬਿਜ਼ਨਸ ਓਪਰੇਟਰਾਂ, ਦੁਕਾਨਦਾਰਾਂ, ਸਕੂਲਾਂ ਦੇ ਨੇੜੇ ਚੱਲ ਰਹੀਆਂ ਕੰਟੀਨਾਂ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਬੱਚਿਆਂ ਨੂੰ ਐਨਰਜੀ ਡਿ੍ੰਕ ਵੇਚਣ ਤੋਂ ਗੁਰੇਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਐਨਰਜੀ ਡਿ੍ੰਕ ਉਤਪਾਦਾਂ ਦੇ ਲੇਬਲ ਉੱਤੇ ਖੁਦ ਇਹ ਚੇਤਾਵਨੀ ਦਰਜ ਹੁੰਦੀ ਹੈ ਕਿ ਇਹ ਬੱਚਿਆਂ ਲਈ ਸਿਫਾਰਸ਼ਸ਼ੁਦਾ ਨਹੀਂ ਹਨ, ਪ੍ਰੰਤੂ ਫਿਰ ਵੀ ਕੁਝ ਫੂਡ ਬਿਜ਼ਨਸ ਓਪਰੇਟਰ ਇਨ੍ਹਾਂ ਉਤਪਾਦਾਂ ਨੂੰ ਛੋਟੀ ਉਮਰ ਦੇ ਬੱਚਿਆਂ ਨੂੰ ਵੇਚ ਰਹੇ ਹਨ, ਜੋ ਕਿ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ | ਸਿਵਲ ਸਰਜਨ ਨੇ ਕਿਹਾ ਕਿ ਐਨਰਜੀ ਡਿ੍ੰਕਾਂ ਵਿਚ ਕੈਫੀਨ ਅਤੇ ਹੋਰ ਉਤੇਜਕ ਤੱਤਾਂ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਬੱਚਿਆਂ ਦੇ ਦਿਮਾਗੀ ਅਤੇ ਸਰੀਰਕ ਵਿਕਾਸ ਤੇ ਨਕਾਰਾਤਮਕ ਪ੍ਰਭਾਵ ਪਾ ਸਕਦੀ ਹੈ | ਇਨ੍ਹਾਂ ਦੇ ਜ਼ਿਆਦਾ ਸੇਵਨ ਨਾਲ ਬੱਚਿਆਂ ਵਿਚ ਨੀਂਦ ਦੀ ਕਮੀ, ਚਿੜਚਿੜਾਪਣ, ਘਬਰਾਹਟ ਅਤੇ ਧਿਆਨ ਕੇਂਦਰਿਤ ਕਰਨ ਵਿਚ ਦਿੱਕਤ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸਮੂਹ ਫੂਡ ਸੇਫਟੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਚੈਕਿੰਗ ਮੁਹਿੰਮ ਚਲਾਉਣ ਅਤੇ ਇਹ ਯਕੀਨੀ ਬਣਾਉਣ ਕਿ ''ਨਾਟ ਰਿਕਮੈਂਡਡ ਫਾਰ ਚਿਲਡਰਨUਲਿਖੇ ਉਤਪਾਦ ਖਾਸ ਕਰ ਐਨਰਜੀ ਡਰਿੰਕ ਬੱਚਿਆਂ ਨੂੰ ਨਾ ਵੇਚੇ ਜਾਣ, ਜੇਕਰ ਕੋਈ ਦੁਕਾਨਦਾਰ ਜਾਂ ਫੂਡ ਬਿਜ਼ਨਸ ਓਪਰੇਟਰ ਇਸ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਡਾ. ਰਮਨ ਕੁਮਾਰ ਗੁਪਤਾ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਐਨਰਜੀ ਡਿ੍ੰਕਾਂ ਦੀ ਵਰਤੋਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਖੁਰਾਕ ਅਤੇ ਕੁਦਰਤੀ ਪੇਯ ਪਦਾਰਥਾਂ ਵੱਲ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਅੱਜਕੱਲ੍ਹਬੱਚੇ ਇਸ਼ਤਿਹਾਰਾਂ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਹੇਠ ਆ ਕੇ ਐਨਰਜੀ ਡਿ੍ੰਕਾਂ ਵੱਲ ਆਕਰਸ਼ਿਤ ਹੋ ਰਹੇ ਹਨ, ਪਰ ਮਾਪਿਆਂ ਅਤੇ ਅਧਿਆਪਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਨੂੰ ਇਨ੍ਹਾਂ ਦੇ ਨੁਕਸਾਨ ਬਾਰੇ ਜਾਣੂ ਕਰਵਾਉਣ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ 12 ਵਾਰਡਾਂ ਵਿਚ 34 ਉਮੀਦਵਾਰ ਮੈਦਾਨ ਵਿਚ, ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ <br/> ਅਗਲੀ ਖ਼ਬਰ ਬੈਠਕ ਰੱਦ ਕਰਨ 'ਤੇ ਜੰਗਲਾਤ ਵਰਕਰਾਂ ਵਲੋਂ ਵਣ ਮੰਡਲ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਤੇ ਵਣ ਮੰਤਰੀ ਦੇ ਹਲਕੇ 'ਚ ਰੈਲੀ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।